ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਸੜਕ ‘ਤੇ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਵਾਹਨ ਚਲਾਉਣ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ

0
106
ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਸੜਕ ‘ਤੇ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਵਾਹਨ ਚਲਾਉਣ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ

Sada Channel News:-

Moga,18 Oct,(Sada Channel News):- ਪੰਜਾਬ ਦੇ ਜ਼ਿਲ੍ਹਾ ਮੋਗਾ (Moga) ਵਿੱਚ ਸੜਕ ‘ਤੇ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਵਾਹਨ ਚਲਾਉਣ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ,ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ (District Magistrate Moga Kulwant Singh) ਵੱਲੋਂ ਮੂੰਹ ਢੱਕ ਕੇ ਸਕੂਟਰ ਅਤੇ ਮੋਟਰਸਾਈਕਲ ਆਦਿ ਵਾਹਨ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ,ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਹੋਵੇਗੀ,ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ,ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁਕਦਿਆਂ ਇਹ ਫੈਸਲਾ ਲਿਆ ਗਿਆ ਹੈ,ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਵਾਹਨ ਚਲਾਉਣ/ਪਿੱਛੇ ਬੈਠ ਕੇ ਮੂੰਹ ਢੱਕਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ,ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਮੋਗਾ ਵਾਸੀ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ੍ਹ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ,ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਨਿਯਮਾਂ/ਜਾਬਤੇ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ,ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here