ਨਵਜੋਤ ਸਿੰਘ ਸਿੱਧੂ ਅੱਜ ਆਪਣੇ ਜਨਮ ਦਿਨ ਮੌਕੇ ਪਟਿਆਲਾ ਦੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ

0
113
ਨਵਜੋਤ ਸਿੰਘ ਸਿੱਧੂ ਅੱਜ ਆਪਣੇ ਜਨਮ ਦਿਨ ਮੌਕੇ ਪਟਿਆਲਾ ਦੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ

Sada Channel News:-

Patiala,20 Oct,(Sada Channel News):- ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਆਪਣੇ ਜਨਮ ਦਿਨ ਮੌਕੇ ਪਟਿਆਲਾ (Patiala) ਦੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ,ਨਵਜੌਤ ਸਿੱਧੂ ਸ਼ੁੱਕਰਵਾਰ ਨੂੰ 60 ਸਾਲ ਦੇ ਹੋ ਗਏ,ਇਸ ਮੌਕੇ ਨਵਜੋਤ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਨਵਜੋਤ ਕੌਰ ਸਿੱਧੂ ਤੇ ਬੇਟਾ ਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ,ਸਿੱਧੂ ਪਰਿਵਾਰ ਪਹਿਲਾਂ ਪ੍ਰਾਚੀਨ ਮੰਦਰ ਸ਼੍ਰੀ ਕਾਲੀ ਮਾਤਾ ਮੰਦਰ (Ancient Temple Shri Kali Mata Temple) ਵਿਖੇ ਨਤਮਸਤਕ ਹੋਇਆ,ਉਪਰੰਤ ਉਨ੍ਹਾਂ ਇਤਿਹਾਸਕ ਗੁਰਦੁਆਰਾ ਦੂਖਨਿਵਾਰਨ ਸਾਹਿਬ ਜੀ (Historical Gurdwara Dukhniwaran Sahib Ji) ਵਿਖੇ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਲਿਆ,ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਆਖਿਆ ਕਿ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਪੁੱਤਰ ਨੇ ਪੱਗ ਤੋਹਫ਼ੇ ਵਜੋਂ ਦਿੰਦਿਆਂ ਆਖਿਆ ਕਿ ਉਹ ਵੀ ਅੱਜ ਤੋਂ ਬਾਅਦ ਹਮੇਸ਼ਾ ਪੱਗ ਬੰਨ੍ਹ ਕੇ ਰੱਖਣਗੇ,ਜਿਸ ਕਾਰਨ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦਾ ਪੁੱਤਰ ਆਪਣੇ ਦਾਦੇ ਦੇ ਕਦਮਾਂ ’ਤੇ ਚਲਦਾ ਹੋਇਆ ਪੱਗ ਬੰਨ੍ਹਣ ਲੱਗ ਪਿਆ,ਉਨ੍ਹਾਂ ਕਿਹਾ ਕਿ ਜਦੋਂ ਜਦੋਂ ਧਰਤੀ ’ਤੇ ਪਾਪ ਵਧਿਆ ਹੈ,ਤਾਂ ਪਰਮਾਤਮਾ ਨੇ ਮਨੁੱਖੀ ਰੂਹ ਜ਼ਰੀਏ ਲੋਕਾਂ ਦਾ ਸੁਧਾਰ ਕੀਤਾ ਹੈ,ਜਨਮ ਦਿਨ ਮੌਕੇ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕੋਈ ਵੀ ਸਿਆਸੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿਤਾ।

LEAVE A REPLY

Please enter your comment!
Please enter your name here