

Amritsar,October 20,(Sada Channel News):- ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਪਾਵਨ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ,ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੀ ਬੇਅਦਬੀ ਦੀਆਂ ਘਟਨਾਵਾਂ ਇਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹਨ,ਜਿਸ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੇ ਯਤਨ ਹੋ ਰਹੇ ਹਨ,ਉਨ੍ਹਾਂ ਕਿਹਾ ਕਿ ਪਟਿਆਲਾ ਦੇ ਪਿੰਡ ਮੋਹਲਗੜ੍ਹ ’ਚ ਬੇਅਦਬੀ ਕਰਨ ਵਾਲੇ ਨੂੰ ਜਿਥੇ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਉਥੇ ਪੁਲਿਸ ਪ੍ਰਸ਼ਾਸਨ ਵੱਲੋਂ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਸ ਘਟਨਾ ਪਿੱਛੇ ਕਾਰਜਸ਼ੀਲ ਸ਼ਕਤੀਆਂ ਕਿਹੜੀਆਂ ਹਨ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਇਤਰਾਜ਼ ਵੀ ਜਿਤਾਇਆ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਦੇ ਲੋਕਾਂ ਨੂੰ ਬੇਪਰਦਾ ਨਹੀਂ ਕੀਤਾ ਜਾ ਰਿਹਾ,ਉਨ੍ਹਾਂ ਕਿਹਾ ਇਹ ਬੇਹੱਦ ਸੰਜੀਦਾ ਮਾਮਲਾ ਹੈ,ਜਿਸ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ,ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਪਟਿਆਲਾ ਦੇ ਪਿੰਡ ਮੋਹਲਗੜ੍ਹ ਦੀ ਘਟਨਾ ਸਬੰਧੀ ਇਮਾਨਦਾਰਾਨਾ ਪਹੁੰਚ ਅਪਣਾਵੇ ਅਤੇ ਫੜ੍ਹੇ ਗਏ ਦੋਸ਼ੀ ਨੂੰ ਕਰੜੀ ਸਜ਼ਾ ਦਿਵਾਉਣ ਦੇ ਨਾਲ-ਨਾਲ ਅਜਿਹੇ ਲੋਕਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦਾ ਪਤਾ ਲਗਾਵੇ।
