
Ropar,23 Oct,(Sada Channel News):- ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ (Kulbir Singh Zira) ਰੋਪੜ ਜੇਲ ਤੋਂ ਰਿਹਾਅ ਹੋ ਗਏ ਹਨ। ਰਿਹਾਈ ਮੌਕੇ ਉਨ੍ਹਾਂ ਨੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੈਨੂੰ ਵਾਹਿਗੁਰੂ ਅਤੇ ਅਦਾਲਤ ਉਤੇ ਪੂਰਾ ਯਕੀਨ ਸੀ। ਇਸ ਮੌਕੇ ਉਨ੍ਹਾਂ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ। ਰਿਹਾਈ ਮੌਕੇ ਕੁਲਬੀਰ ਜ਼ੀਰਾ ਦੇ ਹੱਥ ਵਿਚ ਗੁਟਕਾ ਸਾਹਿਬ ਵੀ ਸੀ।ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿਚ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਕੁਲਬੀਰ ਸਿੰਘ ਜ਼ੀਰਾ ਦੇ ਭਰਾ ਨੇ ਸ਼ੁਕਰਵਾਰ ਨੂੰ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦਸਿਆ ਸੀ।
