ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ 1 ਕਰੋੜ ਰੁਪਏ ਦੇਣ ਦਾ ਐਲਾਨ

0
141
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ 1 ਕਰੋੜ ਰੁਪਏ ਦੇਣ ਦਾ ਐਲਾਨ

SADA CHANNEL NEWS:-

AMRITSAR SAHIB,31 OCT,(SADA CHANNEL NEWS):- ਸ੍ਰੀ ਗੁਰੂ ਰਾਮਦਾਸ ਜੀ (Shri Guru Ram Das Ji) ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ੍ਰੀ ਹਰਮਿੰਦਰ ਸਾਹਿਬ ਜੀ (Shri Harminder Sahib Ji) ਦੇ ਵਿਰਾਸਤੀ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਸਾਫ਼-ਸਫ਼ਾਈ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ,ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ 40,000 ਨੌਜਵਾਨਾਂ ਨੂੰ ਨਸ਼ਿਆਂ ਵਿਰੁਧ ਪ੍ਰਣ ਲੈਣ ਲਈ ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਦੀ ਹਾਲ ਹੀ ਵਿਚ ਅਪਣੀ ਫੇਰੀ ਦੌਰਾਨ ਉਨ੍ਹਾਂ ਨੂੰ ਇਹ ਦੇਖ ਕੇ ਦੁੱਖ ਹੋਇਆ ਕਿ ਸ੍ਰੀ ਹਰਮਿੰਦਰ ਸਾਹਿਬ ਜੀ (Shri Harminder Sahib Ji) ਨੂੰ ਜਾਣ ਵਾਲੇ ਰਸਤੇ ਦੀ ਸਹੀ ਢੰਗ ਨਾਲ ਸਾਂਭ-ਸੰਭਾਲ ਨਹੀਂ ਕੀਤੀ ਗਈ ਅਤੇ ਹੈਰੀਟੇਜ ਵਾਕ ਵਾਲੀ ਸੜਕ ’ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ,ਵਿਕਰਮਜੀਤ ਸਿੰਘ ਸਾਹਨੀ ਨੇ ਦਸਿਆ ਕਿ ਉਹ ਇਕ ਰੋਡ ਸਵੀਪਰ ਮਸ਼ੀਨ (Road Sweeper Machine) ਵਾਲਾ ਟਰੱਕ ਮੁਹੱਈਆ ਕਰਵਾਉਣਗੇ ਜੋ ਵਿਰਾਸਤੀ ਗਲੀ ਦੀ ਵਾਰ-ਵਾਰ ਚੰਗੀ ਤਰਾਂ ਸਫ਼ਾਈ ਕਰੇਗਾ।

ਇਸ ਦੇ ਨਾਲ ਹੀ ਉਹ ਗਲੀ ਦੇ ਸੁੰਦਰੀਕਰਨ ਲਈ ਲਗਭਗ 50 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕਰਨਗੇ,ਜਿਸ ਵਿਚ ਵਧੀਆ ਰੌਸ਼ਨੀ,ਲੇਨ ਦੇ ਦੋਵੇਂ ਪਾਸੇ ਹਰਿਆਲੀ ਅਤੇ ਅਪਾਹਜ ਲੋਕਾਂ ਲਈ ਸੁਚਾਰੂ ਆਵਾਜਾਈ ਵਾਸਤੇ ਸਹੂਲਤਾਂ ਸ਼ਾਮਲ ਹਨ,ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਲੋਕ ਨੁਮਾਇੰਦੇ ਹੋਣ ਦੇ ਨਾਤੇ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਕਿ ਅਸੀਂ ਅਪਣੇ ਸੱਭਿਆਚਾਰ ਅਤੇ ਵਿਰਸੇ ਦੀ ਸਾਂਭ ਸੰਭਾਲ ਅਤੇ ਸੁੰਦਰੀਕਰਨ ਨੂੰ ਯਕੀਨੀ ਬਣਾਈਏ ਕਿਉਂਕਿ ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਸਿਰਫ਼ ਪੰਜਾਬ ਦੀ ਵਿਰਾਸਤ ਹੀ ਨਹੀਂ ਹੈ,ਸਗੋਂ ਇਹ ਇਕ ਵਿਸ਼ਵ ਵਿਰਾਸਤੀ ਸਥਾਨ ਹੈ,ਜੋ ਕਿ ਦੇਸ਼ ਦੇ ਸੱਭ ਤੋਂ ਮਹੱਤਵਪੂਰਨ ਸੈਰ-ਸਪਾਟਾ ਸਥਾਨਾਂ ਵਿਚੋਂ ਇਕ ਹੈ,ਉਨ੍ਹਾਂ ਕਿਹਾ ਕਿ ਸਾਡੀ ਵਿਰਾਸਤ ਨੂੰ ਸੰਭਾਲਣਾ ਸਾਡੇ ਇਤਿਹਾਸ ਦੀਆਂ ਕਿਤਾਬਾਂ ਦੇ ਪੰਨਿਆਂ ਦੀ ਰਾਖੀ ਕਰਨ ਦੇ ਬਰਾਬਰ ਹੈ,ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਮੈਂ ਸਿੱਖ ਵਿਰਸੇ ਦੇ ਖਜ਼ਾਨੇ ਨੂੰ ਸੰਭਾਲਣ ਲਈ ਵਚਨਬੱਧ ਹਾਂ।

LEAVE A REPLY

Please enter your comment!
Please enter your name here