ਪੰਜਾਬ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ

0
67
ਪੰਜਾਬ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ

Sada Channel News:-

Chandigarh,02 Nov,(Sada Channel News):- ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ,ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ (Minister Harjot Singh Bains) ਵਲੋਂ ਦਿਤੀ ਗਈ,ਉਨ੍ਹਾਂ ਦਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿਚ ਪੰਜਾਬ ਇਕ ਪ੍ਰਭਾਵਸ਼ਾਲੀ ਸਭਿਆਚਾਰਕ,ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ,ਜਿਸ ਦੇ ਰਹਿਣ-ਸਹਿਣ,ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ,ਉਨ੍ਹਾਂ ਕਿਹਾ ਕਿ ਇਸ ਖਿੱਤੇ ਵਿਚ ਸਿੱਖ ਧਰਮ,ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿਚ ਫੈਲ ਗਿਆ।

ਮੰਤਰੀ ਹਰਜੋਤ ਸਿੰਘ ਬੈਂਸ (Minister Harjot Singh Bains) ਨੇ ਦਸਿਆ ਕਿ ਇਹ ਓਲੰਪੀਆਡ (Olympiad) 9 ਅਤੇ 10 ਦਸੰਬਰ,2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ,ਇਸ ਵਿਚ 40 ਮਿੰਟ ਵਿਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ,ਉਨ੍ਹਾਂ ਦਸਿਆ ਕਿ ਇਸ ਓਲੰਪੀਆਡ ਵਿਚ ਅੱਠਵੀਂ ਅਤੇ ਨੌਵੀਂ ਜਮਾਤ ਵਿਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ,ਇਸ ਤੋਂ ਇਲਾਵਾ ਇਸ ਓਲੰਪੀਆਡ (Olympiad) ਵਿਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ,ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ,,ਉਨ੍ਹਾਂ ਦਸਿਆ ਕਿ ਛੇ ਟਾਈਮ ਜ਼ੋਨਾਂ ਵਿਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ,ਇਸ ਓਲੰਪੀਆਡ ਵਿਚ ਭਾਗ ਲੈਣ ਲਈ ਰਜਿਸਟਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਕੀਤੀ ਜਾ ਸਕਦੀ ਹੈ। ਰਜਿਸਰੇਸ਼ਨ ਦਾ ਕਾਰਜ ਆਰੰਭ ਹੋ ਚੁੱਕਾ ਹੈ।

LEAVE A REPLY

Please enter your comment!
Please enter your name here