ਸਰਕਾਰੀ ਬੱਸਾਂ ਕਰਾਉਣਗੀਆਂ ਧਾਰਮਿਕ ਸਥਾਨਾਂ ਦੇ ਦਰਸ਼ਨ

0
181
ਸਰਕਾਰੀ ਬੱਸਾਂ ਕਰਾਉਣਗੀਆਂ ਧਾਰਮਿਕ ਸਥਾਨਾਂ ਦੇ ਦਰਸ਼ਨ

Sada Channel News:-

Chandigarh,03 Nov,(Sada Channel News):- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ ਸੂਬੇ ਅੰਦਰ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਜਾ ਰਹੀ ਹੈ,ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (Pepsu Road Transport Corporation) ਅਤੇ ਪੰਜਾਬ ਰੋਡਵੇਜ਼ (Punjab Roadways) ਦੀਆਂ ਬੱਸਾਂ ਰਾਹੀਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਵੇਗਾ,ਦੱਸ ਦੇਈਏ ਕਿ ਇਹ ਸਕੀਮ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ,ਜਿਸ ਦਾ ਕਈ ਲੋਕਾਂ ਨੇ ਫਾਇਦਾ ਉਠਾਇਆ ਸੀ,ਟਰਾਂਸਪੋਰਟ ਵਿਭਾਗ ਨੂੰ ਪੂਰੀ ਯੋਜਨਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ,ਹੁਣ ਟਰਾਂਸਪੋਰਟ ਵਿਭਾਗ (Department of Transport) ਧਾਰਮਿਕ ਸਥਾਨਾਂ ਦੀ ਸੂਚੀ ਤਿਆਰ ਕਰਕੇ ਉਸ ‘ਤੇ ਹੋਣ ਵਾਲੇ ਖਰਚੇ ਦੇ ਵੇਰਵੇ ਇਕੱਠੇ ਕਰ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਲੋਕਾਂ ਨੂੰ ਧਾਰਮਿਕ ਸਥਾਨਾਂ ਤੱਕ ਪਹੁੰਚਾਇਆ ਜਾਵੇਗਾ,ਹਰੇਕ ਵਿਧਾਨ ਸਭਾ ਹਲਕੇ ਲਈ ਅੱਠ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ,ਪਹਿਲੇ ਪੜਾਅ ਵਿੱਚ ਸਿੱਖਾਂ ਨੂੰ ਪੰਜਾਬ ਵਿੱਚ ਸਥਿਤ ਤਿੰਨ ਤਖ਼ਤ ਸਾਹਿਬਾਨ ਦੇ ਦਰਸ਼ਨ ਕਰਵਾਏ ਜਾਣਗੇ,ਇਸ ਤੋਂ ਇਲਾਵਾ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ,ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜੀ,ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਦਰਸ਼ਨ ਕਰਵਾਏ ਜਾਣਗੇ।

ਇਸ ਤੋਂ ਬਾਅਦ ਦੂਜੇ ਪੜਾਅ ਵਿੱਚ ਅਸੀਂ ਬਿਹਾਰ ਸਥਿਤ ਤਖ਼ਤ ਸ੍ਰੀ ਪਟਨਾ ਸਾਹਿਬ ਜੀ ਅਤੇ ਮਹਾਰਾਸ਼ਟਰ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਦਾ ਦੌਰਾ ਕਰਾਇਆ ਜਾਵੇਗਾ,ਪੰਜਾਬ ਸਰਕਾਰ ਵੱਲੋਂ ਦੋਵਾਂ ਤਖਤਾਂ ਦੇ ਦਰਸ਼ਨਾਂ ਲਈ ਸੂਬੇ ਦੇ ਬਾਹਰੋਂ ਵਿਸ਼ੇਸ਼ ਰੇਲ ਗੱਡੀਆਂ ਦਾ ਇੰਤਜ਼ਾਮ ਕੀਤਾ ਜਾਵੇਗਾ,ਪੰਜਾਬ ਸਰਕਾਰ ਦੀ ਇਹ ਤੀਰਥ ਯਾਤਰਾ ਯੋਜਨਾ 24 ਨਵੰਬਰ ਤੋਂ ਸ਼ੁਰੂ ਹੋਵੇਗੀ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ,ਪੰਜਾਬ ਟਰਾਂਸਪੋਰਟ ਵਿਭਾਗ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

LEAVE A REPLY

Please enter your comment!
Please enter your name here