ਮੁੱਖ ਮੰਤਰੀ Bhagwant Mann ਦੀ ਅਗਵਾਈ ਵਾਲੀ ਆਪ ਸਰਕਾਰ ਨੇ ਕਰੀਬ 18 ਹਜ਼ਾਰ ਸਰਕਾਰੀ ਰਾਸ਼ਨ ਡਿਪੂ ਹੋਲਡਰਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ

0
121
ਮੁੱਖ ਮੰਤਰੀ Bhagwant Mann ਦੀ ਅਗਵਾਈ ਵਾਲੀ ਆਪ ਸਰਕਾਰ ਨੇ ਕਰੀਬ 18 ਹਜ਼ਾਰ ਸਰਕਾਰੀ ਰਾਸ਼ਨ ਡਿਪੂ ਹੋਲਡਰਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ

SADA CHANNEL NEWS:-

CHANDIGARH,14 NOV,(SADA CHANNEL NEWS):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਆਪ ਸਰਕਾਰ ਨੇ ਕਰੀਬ 18 ਹਜ਼ਾਰ ਸਰਕਾਰੀ ਰਾਸ਼ਨ ਡਿਪੂ ਹੋਲਡਰਾਂ (Ration Depot Holders) ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ,ਪੰਜਾਬ ਸਰਕਾਰ (Punjab Govt) ਨੇ ਡਿਪੂ ਹੋਲਡਰਾਂ (Depot Holders) ਦੇ 12 ਮਹੀਨਿਆਂ ਦੀ ਕਮਿਸ਼ਨ ਦੀ ਰਕਮ, ਜੋ ਕਿ 41 ਕਰੋੜ ਰੁਪਏ ਬਣਦੀ ਹੈ,ਪੰਜਾਬ ਦੇ ਸਮੂਹ ਜ਼ਿਲ੍ਹਾ ਕੰਟਰੋਲਰਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾ ਦਿੱਤੀ ਹੈ ਅਤੇ ਇਹ ਵੀ ਹੁਕਮ ਜਾਰੀ ਕੀਤੇ ਹਨ ਕਿ ਕਮਿਸ਼ਨ ਦੀ ਇਹ ਰਕਮ ਤੁਰੰਤ ਸਬੰਧਤ ਡਿਪੂ ਧਾਰਕਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇ।

ਇਸ ਦੇ ਨਾਲ ਹੀ ਡਿਪੂ ਹੋਲਡਰਾਂ ਦੇ ਸੂਬਾਈ ਆਗੂਆਂ ਵੱਲੋਂ ਕਮਿਸ਼ਨ ਲੈਣ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab And Haryana High Court) ਵਿੱਚ ਵੀ ਰਿੱਟ ਦਾਇਰ ਕੀਤੀ ਗਈ ਹੈ,ਜਿਸ ਦੀ ਸੁਣਵਾਈ ਚੱਲ ਰਹੀ ਹੈ,ਪਿਛਲੇ ਹਫ਼ਤੇ ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ (Minister Lalchand Kataruchak) ਨੇ ਵੀ ਮੰਡੀਆਂ ਦਾ ਦੌਰਾ ਕਰਦਿਆਂ ਬਾਬਾ ਬਕਾਲਾ ਸਾਹਿਬ (Baba Bakala Sahib) ਇਲਾਕੇ ਦੀਆਂ ਮੰਡੀਆਂ ਦਾ ਨਿਰੀਖਣ ਕੀਤਾ,ਇਸ ਮੌਕੇ ਪੰਜਾਬ ਦੇ ਡਿਪੂ ਹੋਲਡਰਾਂ ਦੇ ਮਸਲਿਆਂ ਅਤੇ ਖਾਸ ਕਰਕੇ ਕਮਿਸ਼ਨ ਦੇ ਪਿਛਲੇ 22 ਮਹੀਨਿਆਂ ਤੋਂ ਲਟਕ ਰਹੇ ਸਵਾਲਾਂ ਬਾਰੇ ਪੁੱਛੇ ਜਾਣ ‘ਤੇ ਮੰਤਰੀ ਲਾਲਚੰਦ ਕਟਾਰੂਚੱਕ (Minister Lalchand Kataruchak) ਨੇ ਭਰੋਸਾ ਦਿੱਤਾ ਕਿ ਡਿਪੂ ਹੋਲਡਰਾਂ (Depot Holders) ਦਾ ਬਕਾਇਆ ਕਮਿਸ਼ਨ 3-4 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖਾਤਿਆਂ ਵਿਚ ਪਾ ਦਿੱਤਾ ਜਾਵੇਗਾ

LEAVE A REPLY

Please enter your comment!
Please enter your name here