ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ ਵੱਲੋਂ ਦਸਤਾਰ ਐਵਾਰਡ 2023 ਦਾ ਪੋਸਟਰ ਜਾਰੀ

0
131
ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ ਵੱਲੋਂ ਦਸਤਾਰ ਐਵਾਰਡ 2023 ਦਾ ਪੋਸਟਰ ਜਾਰੀ

Sada Channel News:-

Ludhiana,08 Nov,(Sada Channel News):- ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲੇ ਤੇ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਸਾਹਿਬ ਵਾਲਿਆ ਦੀ ਸਰਪ੍ਰਸਤੀ ਹੇਠ ਮੁੱਖ ਸੰਚਾਲਕ ਬੀਬੀ ਕੁਲਵਿੰਦਰ ਕੌਰ ਕਿੰਦਾ ਦੀ ਅਗਵਾਈ ਹੇਠ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਦਸਤਾਰ ਐਵਾਰਡ 2023 ਮਿਤੀ 28 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਦਸਤਾਰ ਐਵਾਰਡ 2023 ਦਾ ਰੰਗ ਪੋਸਟਰ ਸ.ਮਨਦੀਪ ਸਿੰਘ ਸਿੱਧੂ ਆਈ.ਪੀ.ਐਸ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਜਾਰੀ ਕੀਤਾ ਗਿਆ।

ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਸ.ਮਨਦੀਪ ਸਿੰਘ ਖੁਰਦ ਤੇ ਮੀਤ ਪ੍ਰਧਾਨ ਪੁਸ਼ਪਿੰਦਰ ਸਿੰਘ ਰਵੀ ਅਮਰਗੜ੍ਹ ਨੇ ਦੱਸਿਆ ਕਿ ਦਸਤਾਰ ਐਵਾਰਡ 2023 ਦੇ ਮੁਕਾਬਲਿਆਂ ਵਿੱਚ ਪੂਰੇ ਪੰਜਾਬ ਵਿੱਚੋਂ ਭਾਗ ਲੈ ਸਕਦਾ ਜਿਸ ਵਿੱਚ ਜੇਤੂ ਬੱਚਿਆਂ ਨੂੰ ਹਜ਼ਾਰਾਂ ਦੇ ਨਕਦ ਇਨਾਮ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਜਾਵੇਗਾ। ਨਾਲ ਹੀ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਦਸਤਾਰਾਂ ਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਦਸਤਾਰ ਐਵਾਰਡ ਦੌਰਾਨ ਆਪਣੇ ਆਪਣੇ ਖੇਤਰ ਵਿੱਚ ਸੇਵਾਵਾਂ ਨਿਭਾਉਂਦੇ ਸਮਾਜ ਸੇਵੀ ਸ਼ਖ਼ਸੀਅਤਾਂ ਦਾ ਵਿਸ਼ੇਸ਼ ਐਵਾਰਡ ਨਾਲ ਸਨਮਾਨ ਵੀ ਹੋਵੇਗਾ।ਇਸ ਮੌਕੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਤੇ ਦਸਤਾਰ ਨਾਲ ਜੋੜਨ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਜਿਸ ਨਾਲ ਸਾਡੀ ਨੌਜਵਾਨ ਪੀੜ੍ਹੀ ਦਸਤਾਰ ਪ੍ਰਤੀ ਜਾਗਰੂਕ ਹੋ ਰਹੀ ਹੈ,ਇਸ ਮੌਕੇ ਜਸਵੀਰ ਸਿੰਘ ਲੌਂਗੋਵਾਲ, ਪ੍ਰੋ. ਜਸਵਿੰਦਰ ਸਿੰਘ ਖਾਲਸਾ,ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੀਤ ਪ੍ਰਧਾਨ ਪੁਸ਼ਪਿੰਦਰ ਸਿੰਘ ਰਵੀ ਅਮਰਗੜ੍ਹ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here