ਪੰਜਾਬ ‘ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ,ਹੜਤਾਲ ‘ਤੇ ਜਾਣਗੇ ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮ

0
79
ਪੰਜਾਬ ‘ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ,ਹੜਤਾਲ ‘ਤੇ ਜਾਣਗੇ ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮ

Sada Channel News:-

Chandigarh,08 Nov,(Sada Channel News):- ਪੰਜਾਬ ਭਰ ’ਚ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ,ਭਲਕੇ ਤੋਂ ਪੰਜਾਬ ਵਿਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ,ਪਨਬਸ ਤੇ ਪੀਆਰਟੀਸੀ ਯੂਨੀਅਨ (PRTC Union) ਵੱਲੋਂ ਭਲਕੇ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ,ਦੱਸ ਦੇਈਏ ਕਿ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਭਲਕੇ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ,ਪਿਛਲੇ ਕਾਫੀ ਸਮੇਂ ਤੋਂ ਠੇਕੇ ‘ਤੇ ਕੰਮ ਕਰਦੇ ਪੀਆਰਟੀਸੀ,ਪਨਬਸ ਯੂਨੀਅਨ ਦੇ ਮੁਲਾਜ਼ਮ-ਤਨਖਾਹਾਂ ‘ਚ ਵਾਧੇ ਦੀ ਮੰਗ ਸਰਕਾਰ ਤੋਂ ਕਰ ਰਹੇ ਹਨ,ਜੋ ਕਿ ਪੂਰੀ ਨਹੀਂ ਕੀਤੀ ਗਈ ਜਿਸ ਦੇ ਰੋਸ ਵਜੋਂ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here