ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ

0
57
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ

Sada Channel News:-

Chandigarh,11 Nov,(Sada Channel News):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ,ਇਨ੍ਹਾਂ 1450 ਪੁਲਿਸ ਮੁਲਾਜ਼ਮਾਂ ਵਿੱਚੋਂ 50 ਇੰਸਪੈਕਟਰ, 150 ਸਬ-ਇੰਸਪੈਕਟਰ, 500 ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਤੇ 750 ਹੈੱਡ ਕਾਂਸਟੇਬਲ ਭਰਤੀ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਵਿੱਚ ਭਰਤੀ ਦੇ ਰਾਹ ਖੋਲ੍ਹੇ ਜਾ ਰਹੇ ਹਨ,ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37683 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ,ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਸਰਕਾਰ ਨੇ ਇਸ ਭਰਤੀ ਮੁਹਿੰਮ ਨੂੰ ਸਿਰਫ 18 ਮਹੀਨਿਆਂ ਵਿੱਚ ਪੂਰਾ ਕੀਤਾ ਹੈ,ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ, ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਸੂਬਾ ਸਰਕਾਰ ਦਾ ਹਿੱਸਾ ਬਣਨ ਦਾ ਮੌਕਾ ਮਿਲੇਗਾ।

LEAVE A REPLY

Please enter your comment!
Please enter your name here