

New Delhi,19 Nov,(Sada Channel News):- ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਠੰਢ ਨੇ ਦਸਤਕ ਦੇ ਦਿੱਤੀ ਹੈ,ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ,ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ ਇੱਥੇ ਘੱਟੋ ਘੱਟ ਤਾਪਮਾਨ ਕੁਝ ਦਿਨਾਂ ਵਿੱਚ 10 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ,ਜਿਸ ਦਾ ਮਤਲਬ ਹੈ ਕਿ ਲੋਕ ਸਵੇਰੇ ਅਤੇ ਰਾਤ ਨੂੰ ਠੰਢ ਮਹਿਸੂਸ ਕਰਨਗੇ,ਸਕਾਈਮੇਟ ਦੇ ਅਨੁਸਾਰ ਚੱਕਰਵਾਤੀ ਤੂਫਾਨ (Cyclone) ਮਿਧਿਲੀ ਉੱਤਰ-ਪੂਰਬ ਅਤੇ ਨਾਲ ਲੱਗਦੇ ਉੱਤਰ-ਪੱਛਮੀ ਬੰਗਾਲ ਦੀ ਖਾੜੀ ਦੇ ਉੱਪਰ ਉੱਤਰ-ਉੱਤਰ-ਪੂਰਬ ਦਿਸ਼ਾ ਵੱਲ ਵਧਿਆ ਹੈ।
ਅਗਲੇ 24 ਘੰਟਿਆਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ (Andaman And Nicobar Islands) ਸਮੂਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ,ਤਾਮਿਲਨਾਡੂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ,ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ,Lakshadweep,South Karnataka, Manipur,Mizoram,Tripura ਅਤੇ Nagaland ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ,ਅਗਲੇ 3 ਤੋਂ 4 ਦਿਨਾਂ ਦੌਰਾਨ ਦਿੱਲੀ ਅਤੇ ਐਨਸੀਆਰ ਦੇ ਹਵਾ ਗੁਣਵੱਤਾ ਸੂਚਕਾਂਕ ਵਿੱਚ ਕੋਈ ਸੁਧਾਰ ਹੋਣ ਦੀ ਉਮੀਦ ਨਹੀਂ ਹੈ,ਇਸ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਠੰਢ ਵਧ ਸਕਦੀ ਹੈ,ਦੇਸ਼ ਦੇ ਕਈ ਹਿੱਸਿਆਂ ‘ਚ ਧੁੰਦ ਵੀ ਦੇਖਣ ਨੂੰ ਮਿਲੇਗੀ,20 ਨਵੰਬਰ ਤੋਂ ਸੰਘਣੀ ਧੁੰਦ ਅਤੇ ਠੰਢ ਵਧਣ ਦੀ ਸੰਭਾਵਨਾ ਹੈ।
