
Chandigarh,20 Nov,(Sada Channel News):- ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ,ਇਸ ਵਾਰ ਇਹ ਸੈਸ਼ਨ 2 ਦਿਨਾਂ ਦਾ ਹੋਵੇਗਾ ਜੋ ਕਿ 28 ਤੇ 29 ਨਵੰਬਰ ਨੂੰ ਬੁਲਾਇਆ ਜਾਵੇਗਾ,ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ (Business Advisory Committee) ਵੱਲੋਂ ਜਲਦੀ ਕੀਤਾ ਜਾਵੇਗਾ,ਇਸ ਸਬੰਧੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ।
