ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

0
111
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Sada Channel News:-

Amritsar Sahib,27 Nov,(Sada Channel News):- ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ,ਇਸ ਪਵਿੱਤਰ ਗੁਰੂ ਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਸੀਸ ਝੁਕਾਉਂਦੀਆਂ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੀਆਂ ਹਨ ।

ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਦੇ 554ਵੇਂ ਪ੍ਰਕਾਸ਼ ਪੁਰਬ ਦੇ ਦਿਹਾੜੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਵਿਖੇ ਨਤਮਸਤਕ ਹੋਣ ਪਹੁੰਚੀਆਂ,ਦੂਰੋਂ-ਦੂਰੋਂ ਸੰਗਤਾਂ ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਵਿਖੇ ਮੱਥਾ ਟੇਕਣ ਪਹੁੰਚੀਆਂ ਅਤੇ ਉਨ੍ਹਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਆਪਣੇ ਜੀਵਨ ਨੂੰ ਸੁਖਾਲਾ ਕੀਤਾ।

ਗੱਲਬਾਤ ਕਰਦਿਆਂ ਸੰਗਤਾਂ ਨੇ ਕਿਹਾ ਕਿ ਸਾਨੂੰ ਸਾਲ ਭਰ ਹੀ ਇਸ ਪਵਿੱਤਰ ਦਿਹਾੜੇ ਦੀ ਉਡੀਕ ਰਹਿੰਦੀ ਹੈ ਅਤੇ ਅੱਜ ਅਸੀਂ ਵਾਹਿਗੁਰੂ ਜੀ (Waheguru Ji) ਦੇ ਚਰਨਾਂ ਵਿੱਚ ਸੀਸ ਝੁਕਾਉਣ ਪਹੁੰਚੇ ਹਾਂ,ਉਹਨਾਂ ਕਿਹਾ ਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਵਿਖੇ ਆ ਕੇ ਮਨ ਨੂੰ ਸਕੂਨ ਅਤੇ ਸ਼ਾਂਤੀ ਮਿਲਦੀ ਹੈ ਅਤੇ ਅਜਿਹਾ ਸਕੂਨ ਦੁਨੀਆ ਦੇ ਵਿੱਚ ਕਿਸੇ ਹੋਰ ਥਾਂ ‘ਤੇ ਨਹੀਂ ਮਿਲਦਾ,ਉਹਨਾਂ ਕਿਹਾ ਕਿ ਅੱਜ ਦੇ ਇਸ ਦਿਹਾੜੇ ਮੌਕੇ ਅਸੀਂ ਵਾਹਿਗੁਰੂ ਜੀ (Waheguru Ji) ਤੋਂ ਇਹੀ ਅਰਦਾਸ ਕਰਦੇ ਹਾਂ ਕਿ ਉਹ ਸਭਨਾਂ ਦੇ ਜੀਵਨ ਵਿੱਚ ਖੁਸ਼ੀਆਂ ਦੀ ਬਰਸਾਤ ਕਰਨ ਅਤੇ ਸਭ ‘ਤੇ ਆਪਣਾ ਆਸ਼ੀਰਵਾਦ ਬਣਾਈ ਰੱਖਣ।

LEAVE A REPLY

Please enter your comment!
Please enter your name here