ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ

0
95
ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ

Sada Channel News:-

Mohali,30 Nov,(Sada Channel News):- ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ (MLA Professor Jaswant Singh Gajjanmajra) ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (ED) ਵੱਲੋਂ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਇੱਥੋਂ ਦੀ ਵਿਸ਼ੇਸ਼ ਈਡੀ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ,ਉਹ 12 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ,ਉਨ੍ਹਾਂ ਨੂੰ 12 ਦਸੰਬਰ ਨੂੰ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ (MLA Professor Jaswant Singh Gajjanmajra) ਦੀ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ,ਇਸ ਤੋਂ ਬਾਅਦ ਅਦਾਲਤ ਦੇ ਹੁਕਮਾਂ ‘ਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ PGI ਵਿਸ਼ੇਸ਼ ਈਡੀ ਅਦਾਲਤ ਨੇ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਉਨ੍ਹਾਂ ਨੂੰ ਚਾਰ ਦਿਨ ਦੇ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ ਸੀ,ਇਸ ਤੋਂ ਬਾਅਦ ਮੁੜ ਅਦਾਲਤ ਨੇ ਉਨ੍ਹਾਂ ਦਾ 3 ਦਿਨ ਦਾ ਰਿਮਾਂਡ ਦਿੱਤਾ,ਜੋ ਕੱਲ੍ਹ ਖਤਮ ਹੋ ਗਿਆ,ਇਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ (MLA Professor Jaswant Singh Gajjanmajra) ਦੀ ਗ੍ਰਿਫਤਾਰੀ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਨਾਲ ਜੁੜੀ ਹੋਈ ਹੈ,ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ,ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ,ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ,ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ,ਪਰ,ਸੋਮਵਾਰ ਨੂੰ ਈਡੀ ਨੇ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ।

LEAVE A REPLY

Please enter your comment!
Please enter your name here