20 ਦਸੰਬਰ ਨੂੰ ਦਿੱਲੀ ਵਿਚ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕੱਢਿਆ ਜਾਵੇਗਾ-ਐਡਵੋਕੇਟ ਹਰਜਿੰਦਰ ਸਿੰਘ ਧਾਮੀ

0
131
20 ਦਸੰਬਰ ਨੂੰ ਦਿੱਲੀ ਵਿਚ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕੱਢਿਆ ਜਾਵੇਗਾ-ਐਡਵੋਕੇਟ ਹਰਜਿੰਦਰ ਸਿੰਘ ਧਾਮੀ

Sada Channel News:-

Amritsar Sahib,03 Dec,(Sada Channel News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਨਹੀਂ ਬਦਲੀ ਗਈ, ਇਸ ਲਈ ਰਾਜੋਆਣਾ ਦੀ ਰਿਹਾਈ ਲਈ ਬੰਗਲਾ ਸਾਹਿਬ (Bangla Sahib) ਗੁਰਦੁਆਰੇ ਦੇ ਬਾਹਰ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕੱਢਿਆ ਜਾਵੇਗਾ,ਉਨ੍ਹਾਂ ਕਿਹਾ ਕਿ ਇਹ ਇਕੱਠ ਅਤੇ ਪ੍ਰਦਰਸ਼ਨ ਐਸ.ਜੀ.ਪੀ.ਸੀ. (SGPC) ਦੀ ਪ੍ਰਧਾਨਗੀ ਹੇਠ 20 ਦਸੰਬਰ ਨੂੰ 12 ਵਜੇ ਸ਼ੁਰੂ ਕੀਤਾ ਜਾਵੇਗਾ,ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. (SGPC) ਵਲੋਂ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਗਈ ਹੈ,ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੱਲ੍ਹ ਐਸ.ਜੀ.ਪੀ.ਸੀ. (SGPC) ਦਾ ਇਕ ਵਫ਼ਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਮਿਲਣ ਲਈ ਜਾਵੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਨੁਮਾਇੰਦਿਆਂ ਦੀ ਵਿਸ਼ੇਸ਼ ਇਕੱਤਰਤਾ ਦੇ ਸੁਝਾਅ ਤੋਂ ਬਾਅਦ ਅੰਤਿ੍ੰਗ ਕਮੇਟੀ ਨੇ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਭੁੱਖ ਹੜਤਾਲ ਨਾ ਕਰਨ ਦੀ ਸਮੂਚੀ ਅਪੀਲ,20 ਦਸੰਬਰ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜੀ (Gurdwara Sri Bangla Sahib Ji) ਤੋਂ ਰਾਸ਼ਟਰਪਤੀ ਭਵਨ ਤੱਕ ਸਮੂਹ ਸਿੱਖ ਜਥੇਬੰਦੀਆਂ ਧਾਰਮਿਕ ਜਥੇਬੰਦੀਆਂ, ਸਿੱਖ ਸਟੂਡੈਂਟ ਫੈਡਰੇਸ਼ਨਾਂ, ਨਿਰਮਲੇ ਸੰਤ, ਸੇਵਾ ਪੰਥੀ, ਕਾਰ ਸੇਵਾ, ਨਿਹੰਗ ਸਿੰਘ ਜਥੇਬੰਦੀਆਂ, ਸਮੂਹ ਸੂਬੇ ਦੀਆਂ ਸਿੱਖ ਸੰਗਤਾਂ, ਕਿਸਾਨ ਸੰਘਰਸ਼ ਕਮੇਟੀਆਂ ਨੂੰ ਇਸ ਮਾਰਚ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਸੱਦਾ ਦਿੱਤਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਕਿਹਾ ਕਿ ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜੀ (Gurdwara Sri Bangla Sahib Ji) ਤੋਂ ਦੁਪਹਿਰ 12 ਵਜੇ ਆਰੰਭ ਹੋਵੇਗਾ ਜੋ ਰਾਸ਼ਟਰਪਤੀ ਭਵਨ ਤੱਕ ਜਾਵੇਗਾ,ਇਸ ਰੋਸ ਮਾਰਚ ਵਿੱਚ ਸੰਗਤਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਰਾਹੀਂ ਭਰੇ 26 ਲੱਖ ਫਾਰਮ ਵੀ ਨਾਲ ਲੈ ਕੇ ਰਾਸ਼ਟਰਪਤੀ ਨੂੰ ਦਿੱਤੇ ਜਾਣਗੇ ਤਾਂ ਜੋ ਸਮੁੱਚੀਆਂ ਸੰਗਤਾਂ ਅਤੇ ਸਿੱਖ ਭਾਵਨਾਵਾਂ ਨੂੰ ਰਾਸ਼ਟਰਪਤੀ ਤੱਕ ਪਹੁੰਚਾਇਆ ਜਾ ਸਕੇ,ਬਲਵੰਤ ਸਿੰਘ ਰਾਜੋਆਣਾ (Balwant Singh Rajoana) ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਜਲਦ ਤੇ ਯਕੀਨੀ ਬਣਾਇਆ ਜਾਵੇਗਾ,ਸ਼੍ਰੋਮਣੀ ਕਮੇਟੀ ਇਸ ਸਾਰੀ ਰੋਸ ਮਾਰਚ ਦੀ ਅਗਵਾਈ ਕਰੇਗੀ ਅਤੇ ਸਿਆਸੀ ਪਾਰਟੀਆਂ ਨੂੰ ਵੀ ਇਸ ਵਿੱਚ ਸ਼ਾਮਿਲ ਹੋਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ।

LEAVE A REPLY

Please enter your comment!
Please enter your name here