ਪੈਰੋਲ ਖ਼ਤਮ ਹੋਣ ਮਗਰੋਂ ਵਾਪਸ ਬੁੜੈਲ ਜੇਲ੍ਹ ਪਰਤੇ ਜਗਤਾਰ ਸਿੰਘ ਤਾਰਾ,ਅਪਣੀ ਭਤੀਜੀ ਦੇ ਵਿਆਹ ਲਈ 2 ਘੰਟੇ ਦੀ ਪੈਰੋਲ ਮਿਲੀ ਸੀ

0
70
ਪੈਰੋਲ ਖ਼ਤਮ ਹੋਣ ਮਗਰੋਂ ਵਾਪਸ ਬੁੜੈਲ ਜੇਲ੍ਹ ਪਰਤੇ ਜਗਤਾਰ ਸਿੰਘ ਤਾਰਾ,ਅਪਣੀ ਭਤੀਜੀ ਦੇ ਵਿਆਹ ਲਈ 2 ਘੰਟੇ ਦੀ ਪੈਰੋਲ ਮਿਲੀ ਸੀ

Sada Channel News:-

Chandigarh,03 Dec,(Sada Channel News):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਤਾਰਾ (Jagtar Singh Tara) ਪੈਰੋਲ ਖ਼ਤਮ ਹੋਣ ਤੋਂ ਬਾਅਦ ਬੁੜੈਲ ਜੇਲ੍ਹ ਪਰਤ ਗਏ ਹਨ,ਉਨ੍ਹਾਂ ਨੂੰ ਅਪਣੀ ਭਤੀਜੀ ਦੇ ਵਿਆਹ ਲਈ 2 ਘੰਟੇ ਦੀ ਪੈਰੋਲ ਮਿਲੀ ਸੀ,ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਪੈਰੋਲ ਦਿਤੀ ਸੀ।

ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ,ਜਿਸ ਦੌਰਾਨ ਵੀ ਜਗਤਾਰ ਸਿੰਘ ਤਾਰਾ ਨੂੰ ਪੈਰੋਲ ਮਿਲੀ ਸੀ,ਜਗਤਾਰ ਸਿੰਘ ਤਾਰਾ ਨੇ ਉਸ ਸਮੇਂ ਦੌਰਾਨ ਮਿਲੀ ਪੈਰੋਲ ਦੌਰਾਨ ਪੁਲਿਸ ਨੂੰ ਸਹਿਯੋਗ ਦਿਤਾ ਸੀ,ਜਿਸ ਕਾਰਨ ਹਾਈ ਕੋਰਟ ਨੇ ਉਨ੍ਹਾਂ ਨੂੰ ਹੁਣ ਇਸੇ ਆਧਾਰ ‘ਤੇ ਭਤੀਜੀ ਦੇ ਵਿਆਹ ਲਈ ਪੈਰੋਲ ਦਿਤੀ ਸੀ।

ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ ਜਗਤਾਰ ਸਿੰਘ ਤਾਰਾ ਦੀ ਭਤੀਜੀ ਦੇ ਆਨੰਦ ਕਾਰਜ ਹੋਏ,ਸੁਰੱਖਿਆ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਚੰਡੀਗੜ੍ਹ ਪੁਲਿਸ ਵੀ ਉਨ੍ਹਾਂ ਦੇ ਨਾਲ ਸੀ,ਇਸ ਤੋਂ ਪਹਿਲਾਂ ਜਗਤਾਰ ਸਿੰਘ ਤਾਰਾ ਦੇ ਵਕੀਲ ਨੇ ਅਦਾਲਤ ਵਿਚ ਦਲੀਲ ਦਿਤੀ ਸੀ ਕਿ 3 ਦਸੰਬਰ ਨੂੰ ਜਗਤਾਰ ਸਿੰਘ ਤਾਰਾ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਪੈਰੋਲ ਦਿੱਤੀ ਜਾਵੇ,ਅਦਾਲਤ ਨੇ ਬਚਾਅ ਪੱਖ ਅਤੇ ਪੁਲਿਸ ਦਾ ਪੱਖ ਸੁਣਨ ਤੋਂ ਬਾਅਦ ਤਾਰਾ ਦੀ 2 ਘੰਟੇ ਦੀ ਪੈਰੋਲ ਮਨਜ਼ੂਰ ਕਰ ਲਈ।

ਅਦਾਲਤ ਦੀਆਂ ਹਦਾਇਤਾਂ ਅਨੁਸਾਰ ਪੈਰੋਲ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮ ਜਗਤਾਰ ਸਿੰਘ ਤਾਰਾ ਦੇ ਨਾਲ ਹਮੇਸ਼ਾ ਰਹਿਣਗੇ ਅਤੇ ਪੁਲਿਸ 2 ਘੰਟੇ ਬਾਅਦ ਜਗਤਾਰ ਸਿੰਘ ਤਾਰਾ ਨੂੰ ਵਾਪਸ ਜੇਲ ਲੈ ਜਾਵੇਗੀ,ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਪੁਲਿਸ ਨੇ ਤਾਰਾ ਨੂੰ 1 ਵਜੇ ਬਖਤਰਬੰਦ ਗੱਡੀ ਵਿਚ ਬਿਠਾ ਦਿਤਾ ਅਤੇ ਮੁੜ ਤਾਰਾ ਨੂੰ ਬੁੜੈਲ ਜੇਲ ਭੇਜ ਦਿਤਾ ਗਿਆ ਹੈ।

LEAVE A REPLY

Please enter your comment!
Please enter your name here