ਦਿਲ ਦੀਆਂ ਬੀਮਾਰੀਆਂ ਨੂੰ ਦੂਰ ਕਰਦੀ ਹੈ ਸ਼ਕਰਕੰਦੀ

0
137
ਦਿਲ ਦੀਆਂ ਬੀਮਾਰੀਆਂ ਨੂੰ ਦੂਰ ਕਰਦੀ ਹੈ ਸ਼ਕਰਕੰਦੀ

Sada Chanenl News:-

Chandigarh,03 Dec,(Sada Chanenl News):- ਸ਼ਕਰਕੰਦੀ (Sweet Potato) ਖਾਣੀ ਸਾਰਿਆਂ ਨੂੰ ਹੀ ਪਸੰਦ ਹੁੰਦੀ ਹੈ,ਇਸ ਦੀ ਵਰਤੋਂ ਲੋਕਾਂ ਵਲੋਂ ਉਬਾਲ ਕੇ,ਚਾਟ ਲਾ ਕੇ ਕੀਤੀ ਜਾਂਦੀ ਹੈ,ਸ਼ਕਰਕੰਦੀ ’ਚ ਫ਼ਾਈਬਰ,ਐਂਟੀ-ਆਕਸੀਡੈਂਟ,ਵਿਟਾਮਿਨ ਅਤੇ ਲਵਣ ਵਰਗੇ ਤੱਤ ਵੱਡੀ ਮਾਤਰਾ ’ਚ ਮਿਲ ਜਾਂਦੇ ਹਨ,ਜੋ ਸਰੀਰ ਲਈ ਫ਼ਾਇਦੇਮੰਦ ਹਨ,ਸ਼ਕਰਕੰਦੀ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ’ਚ ਵੀ ਮਦਦ ਕਰਦੀ ਹੈ।

ਅੱਖਾਂ ਦੀ ਰੌਸ਼ਨੀ:– ਲਗਾਤਾਰ ਕੰਪਿਊਟਰ ਅਤੇ ਮੋਬਾਈਲ ਫ਼ੋਨ ਦੀ ਵਰਤੋਂ ਕਰਨ ਨਾਲ ਅੱਜਕਲ੍ਹ ਘੱਟ ਉਮਰ ਦੇ ਬੱਚਿਆਂ,ਨੌਜਵਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਘੱਟ ਹੋ ਜਾਂਦੀ ਹੈ,ਅਜਿਹੇ ਵਿਚ ਸ਼ਕਰਕੰਦੀ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਨ ਵਿਚ ਫ਼ਾਇਦੇਮੰਦ ਸਾਬਤ ਹੁੰਦੀ ਹੈ।


ਝੁਰੜੀਆਂ ਘੱਟ ਕਰੇ:- ਵਧਦੀ ਉਮਰ ਦੇ ਨਾਲ-ਨਾਲ ਚਿਹਰੇ ’ਤੇ ਝੁਰੜੀਆਂ ਦੇ ਨਿਸ਼ਾਨ ਪੈਣ ਲਗਦੇ ਹਨ,ਅਜਿਹੇ ’ਚ ਸ਼ਕਰਕੰਦੀ (Sweet Potato) ਖਾਣੀ ਬਹੁਤ ਫ਼ਾਇਦੇਮੰਦ ਹੈ,ਇਸ ’ਚ ਮੌਜੂਦ ਵੀਟਾ ਕੈਰੋਟੀਨ ਸਰੀਰ ’ਚ ਫ੍ਰੀ-ਰੈਡੀਕਲਸ ਨਾਲ ਲੜਦਾ ਹੈ,ਜਿਸ ਨਾਲ ਚਿਹਰੇ ’ਤੇ ਜਲਦੀ ਝੁਰੜੀਆਂ ਨਹੀਂ ਪੈਂਦੀਆਂ।

ਸ਼ੂਗਰ ’ਚ ਫ਼ਾਇਦੇਮੰਦ:- ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਸ਼ਕਰਕੰਦੀ ਦਾ ਸੇਵਨ ਕਰੋ,ਇਸ ’ਚ ਅਜਿਹੇ ਤੱਤ ਮਿਲ ਜਾਂਦੇ ਹਨ ਜੋ ਬਲੱਡ ਸ਼ੂਗਰ ਨੂੰ ਇਕਦਮ ਨਹੀਂ ਵਧਾਉਂਦੇ ਅਤੇ ਉਨ੍ਹਾਂ ਨੂੰ ਕੰਟਰੋਲ ’ਚ ਰਖਦੇ ਹਨ।

ਦਿਲ ਦੀਆਂ ਬੀਮਾਰੀਆਂ ਤੋਂ ਬਚਾਅ:- ਸ਼ਕਰਕੰਦੀ ਖਾਣ ਨਾਲ ਸਰੀਰ ਦਾ ਕੋਲੈਸਟ੍ਰੋਲ ਪੱਧਰ ਸੰਤੁਲਿਤ ਰਹਿੰਦਾ ਹੈ,ਅਪਣੇ ਖਾਣੇ ’ਚ ਰੋਜ਼ਾਨਾ 1 ਸ਼ਕਰਕੰਦੀ (Sweet Potato) ਦੀ ਵਰਤੋਂ ਜ਼ਰੂਰ ਕਰੋ ਕਿਉਂਕਿ ਇਸ ’ਚ ਕਾਪਰ,ਵਿਟਾਮਿਨ-ਬੀ 6 ਹੁੰਦਾ ਹੈ,ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ,ਸ਼ਕਰਕੰਦੀ (Sweet Potato) ਦੀ ਵਰਤੋਂ ਕਰਨ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚੇ ਰਹਿੰਦੇ ਹੋ।

LEAVE A REPLY

Please enter your comment!
Please enter your name here