ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ

0
115
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ

Sada Channel News:-

Amritar Sahib,04 Dec,(Sada Channel News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਨੂੰ ਇਹ ਪੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਤੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ’ਚ ਪ੍ਰਾਪਤ ਹੋਏ ਸੁਝਾਵਾਂ ਦੀ ਰੋਸ਼ਨੀ ਵਿਚ ਲਿਖਿਆ ਹੈ,ਇਸ ਪੱਤਰ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭੁੱਖ ਹੜਤਾਲ ’ਤੇ ਜਾਣ ਵਾਲਾ ਆਪਣਾ ਫੈਸਲਾ ਵਾਪਸ ਲੈਣ,ਕਿਉਂਕਿ ਇਹ ਗੁਰਮਤਿ ਫ਼ਲਸਫ਼ੇ ਅਨੁਸਾਰ ਠੀਕ ਨਹੀਂ ਹੈ।ਪੱਤਰ ਵਿਚ (Advocate Harjinder Singh Dhami) ਨੇ ਭਾਈ ਰਾਜੋਆਣਾ ਨੂੰ ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਹੈ,ਕਿ ਉਨ੍ਹਾਂ ਸਬੰਧੀ ਰਾਸ਼ਟਰਪਤੀ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਪਾਈ ਗਈ ਪਟੀਸ਼ਨ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਅਨੁਸਾਰ ਸੀ,ਜਿਸ ਨੂੰ ਵਾਪਸ ਲੈਣਾ ਉਚਿਤ ਨਹੀਂ ਹੈ,(Advocate Harjinder Singh Dhami) ਨੇ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਤੁਸੀਂ ਕੌਮੀ ਪ੍ਰਵਾਨੇ ਹੋ ਅਤੇ ਕੌਮ ਦੇ ਸੰਕਟਮਈ ਸਮੇਂ ਦੌਰਾਨ ਤੁਹਾਡੇ ਵੱਲੋਂ ਦ੍ਰਿੜ੍ਹਤਾ ਅਤੇ ਸੂਰਬੀਰਤਾ ਨਾਲ ਕੀਤੀ ਕੁਰਬਾਨੀ ਨੂੰ ਕੌਮ ਕਦੇ ਨਹੀਂ ਭੁੱਲ ਸਕਦੀ।

LEAVE A REPLY

Please enter your comment!
Please enter your name here