ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ

0
46
ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ

Sada Channel News:-

Patiala,05 Dec,(Sada Channel News):- ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ,ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤਾ ਸਵੇਰ ਦਾ ਖਾਣਾ ਨਹੀਂ ਖਾਧਾ,ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੰਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ,ਦੱਸ ਦਈਏ ਕਿ ਪਿਛਲੇ 27 ਸਾਲਾਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਨਾਲ ਕੱਲ੍ਹ ਮੁਲਾਕਾਤ ਕਰਨ ਆਏ ਅਕਾਲੀ ਦਲ (Akali Dal) ਦੇ ਦੋ ਮੈਂਬਰੀ ਵਫ਼ਦ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਬੇਰੰਗ ਪਰਤਣਾ ਪਿਆ,ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਉਤੇ ਆਧਾਰਿਤ ਇਹ ਵਫ਼ਦ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਲਈ ਆਇਆ ਸੀ ਪਰ ਉਨ੍ਹਾਂ ਨੂੰ ਜੇਲ੍ਹ ਦੇ ਮੁੱਖ ਗੇਟ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਸੀ।

LEAVE A REPLY

Please enter your comment!
Please enter your name here