ਸੂਬਾ ਸਰਕਾਰ ਛੇਤੀ ਹੀ 100 ਹੋਰ Aam Aadmi Clinic ਲੋਕਾਂ ਨੂੰ ਸਮਰਪਿਤ ਕਰੇਗੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

0
114
ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Sada Channel News:-

– ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ
– ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ
– ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧਤਾ ਦੁਹਰਾਈ

Chandigarh,7 December 2023,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ,ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ।

LEAVE A REPLY

Please enter your comment!
Please enter your name here