ਪਾਕਿਸਤਾਨ ਦੇ ਡੇਰਾ ਇਸਮਾਈਲ ਖਾਨ ਇਲਾਕੇ ‘ਚ ਹੋਏ ਆਤਮਘਾਤੀ ਹਮਲੇ ‘ਚ 23 ਲੋਕਾਂ ਦੀ ਜਾਨ ਚਲੀ ਗਈ

0
55
ਪਾਕਿਸਤਾਨ ਦੇ ਡੇਰਾ ਇਸਮਾਈਲ ਖਾਨ ਇਲਾਕੇ 'ਚ ਹੋਏ ਆਤਮਘਾਤੀ ਹਮਲੇ 'ਚ 23 ਲੋਕਾਂ ਦੀ ਜਾਨ ਚਲੀ ਗਈ

SADA CHANNEL NEWS:-

ਪਾਕਿਸਤਾਨ ਦੇ ਡੇਰਾ ਇਸਮਾਈਲ ਖਾਨ (Dera Ismail Khan) ਇਲਾਕੇ ‘ਚ ਹੋਏ ਆਤਮਘਾਤੀ ਹਮਲੇ ‘ਚ 23 ਲੋਕਾਂ ਦੀ ਜਾਨ ਚਲੀ ਗਈ। ਇਹ ਹਮਲਾ ਡੇਰਾ ਇਸਮਾਈਲ ਖਾਨ ਦੇ ਇੱਕ ਕਸਬੇ ਦੇ ਇੱਕ ਥਾਣੇ ਵਿਚ ਹੋਇਆ। ਨਿਊਜ਼ ਏਜੰਸੀ ਏਐਫਪੀ ਦੀ ਰਿਪੋਰਟ ਮੁਤਾਬਕ ਧਮਾਕੇ ਕਾਰਨ ਤਿੰਨ ਕਮਰੇ ਢਹਿ ਗਏ ਹਨ ਅਤੇ ਇਮਾਰਤਾਂ ਦੇ ਮਲਬੇ ‘ਚੋਂ ਲਾਸ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।ਤਹਿਰੀਕ-ਏ-ਤਾਲਿਬਾਨ (Tehreek-E-Taliban )ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਅਤਿਵਾਦੀ ਸੰਗਠਨ ਅਫ਼ਗਾਨਿਸਤਾਨ (Afghanistan) ਦੀ ਤਰਜ਼ ‘ਤੇ ਪਾਕਿਸਤਾਨ ‘ਚ ਸਰਕਾਰ ਬਣਾਉਣਾ ਚਾਹੁੰਦਾ ਹੈ।

ਇਸ ਕਾਰਨ ਉਹ ਲਗਾਤਾਰ ਸਰਕਾਰੀ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਅਤਿਵਾਦੀਆਂ ਹਮਲੇ ‘ਚ ਘੱਟੋ-ਘੱਟ 6 ਸੁਰੱਖਿਆ ਕਰਮਚਾਰੀਆਂ ਦੇ ਮਰਨ ਦੀ ਵੀ ਖ਼ਬਰ ਹੈ।ਪਾਕਿਸਤਾਨ ‘ਚ ਸਰਗਰਮ ਅੱਤਵਾਦੀ ਸੰਗਠਨ ਤਹਿਰੀਕ-ਏ-ਜੇਹਾਦ ਪਾਕਿਸਤਾਨ ਨੇ ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਵਿਸਫੋਟਕਾਂ ਨਾਲ ਭਰਿਆ ਇੱਕ ਵਾਹਨ ਥਾਣੇ ਦੇ ਗੇਟ ਨਾਲ ਟਕਰਾ ਗਿਆ। ਇਸ ਤੋਂ ਬਾਅਦ ਕੁਝ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਇਸ ਸਾਲ ਜਨਵਰੀ ‘ਚ ਪੇਸ਼ਾਵਰ ਦੀ ਇਕ ਮਸਜਿਦ ‘ਤੇ ਵੱਡਾ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ ਵਿਚ 101 ਲੋਕ ਮਾਰੇ ਗਏ ਸਨ। ਪਿਛਲੇ ਕੁਝ ਮਹੀਨਿਆਂ ‘ਚ ਪਾਕਿਸਤਾਨ ‘ਚ ਪੁਲਿਸ ਸਟੇਸ਼ਨਾਂ ਅਤੇ ਫੌਜ ਨੂੰ ਨਿਸ਼ਾਨਾ ਬਣਾਉਣ ਵਾਲੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ।

LEAVE A REPLY

Please enter your comment!
Please enter your name here