Canada Government ਦਾ ਵੱਡਾ ਐਲਾਨ,ਹੁਣ ਇਨ੍ਹਾਂ ਲੋਕਾਂ ਨੂੰ ਆਸਾਨੀ ਨਾਲ ਮਿਲੇਗਾ ਵੀਜ਼ਾ

0
108
Canada Government ਦਾ ਵੱਡਾ ਐਲਾਨ,ਹੁਣ ਇਨ੍ਹਾਂ ਲੋਕਾਂ ਨੂੰ ਆਸਾਨੀ ਨਾਲ ਮਿਲੇਗਾ ਵੀਜ਼ਾ

Sada Channel News:-

ਕੈਨੇਡਾ ਨੇ ਗਾਜ਼ਾ ਪੱਟੀ (Gaza Strip) ਦੇ ਨਾਗਰਿਕਾਂ ਲਈ ਵੱਡਾ ਐਲਾਨ ਕੀਤਾ ਹੈ,ਕੈਨੇਡਾ ਨੇ ਉਨ੍ਹਾਂ ਲੋਕਾਂ ਨੂੰ ਅਸਥਾਈ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ,ਜਿਨ੍ਹਾਂ ਦੇ ਰਿਸ਼ਤੇਦਾਰ ਕੈਨੇਡਾ ਵਿਚ ਰਹਿੰਦੇ ਹਨ,ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ (Immigration Minister Mark Miller) ਨੇ ਦਸਿਆ ਕਿ ਇਹ ਮੁਹਿੰਮ 9 ਜਨਵਰੀ ਤੋਂ ਸ਼ੁਰੂ ਹੋ ਸਕਦੀ ਹੈ,ਹਾਲਾਂਕਿ, ਕੈਨੇਡੀਅਨ ਸਰਕਾਰ ਨੇ ਜੰਗ ਪ੍ਰਭਾਵਿਤ ਖੇਤਰ ਤੋਂ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਕੋਈ ਭਰੋਸਾ ਨਹੀਂ ਦਿਤਾ ਹੈ।ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਸਰਕਾਰ ਗਾਜ਼ਾ ਤੋਂ 660 ਕੈਨੇਡੀਅਨ ਨਾਗਰਿਕਾਂ, ਸਥਾਈ ਨਿਵਾਸੀਆਂ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਨੂੰ ਕੱਢਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਮਾਰਕ ਮਿਲਰ ਨੇ ਕਿਹਾ ਕਿ ਸਰਕਾਰ ਮਾਪਿਆਂ, ਦਾਦਾ-ਦਾਦੀ, ਭੈਣ-ਭਰਾ ਅਤੇ ਪੋਤੇ-ਪੋਤੀਆਂ ਸਮੇਤ ਕੈਨੇਡਾ ਵਿਚ ਪਰਿਵਾਰਕ ਸਬੰਧਾਂ ਵਾਲੇ ਲੋਕਾਂ ਦੀਆਂ ਅਰਜ਼ੀਆਂ ਸਵੀਕਾਰ ਕਰਨਾ ਸ਼ੁਰੂ ਕਰੇਗੀ।ਮਾਰਕ ਮਿਲਰ ਨੇ ਕਿਹਾ ਕਿ ਸਰਕਾਰ ਮਾਪਦੰਡਾਂ ‘ਤੇ ਖਰਾ ਉਤਰਨ ਵਾਲਿਆਂ ਨੂੰ ਤਿੰਨ ਸਾਲ ਲਈ ਵੀਜ਼ਾ ਦੇਵੇਗੀ। ਮਾਰਕ ਮਿਲਰ ਨੇ ਕਿਹਾ ਕਿ ਉਹ ਯਕੀਨ ਨਾਲ ਨਹੀਂ ਕਹਿ ਸਕਦੇ ਕਿ ਇਸ ਮੁਹਿੰਮ ਤਹਿਤ ਕਿੰਨੇ ਲੋਕ ਕੈਨੇਡਾ ਆ ਸਕਦੇ ਹਨ ਪਰ ਉਨ੍ਹਾਂ ਕਿਹਾ ਕਿ ਇਹ ਗਿਣਤੀ ਸੈਂਕੜੇ ਵਿਚ ਹੋ ਸਕਦੀ ਹੈ। ਮਾਰਕ ਮਿਲਰ ਨੇ ਅੱਗੇ ਕਿਹਾ ਕਿ ਗਾਜ਼ਾ ਤੋਂ ਕੈਨੇਡੀਅਨ ਨਾਗਰਿਕਾਂ ਨੂੰ ਕੱਢਣਾ ਮੁਸ਼ਕਲ ਹੋ ਗਿਆ ਹੈ ਕਿਉਂਕਿ ਸਾਡੀਆਂ ਸਮਰੱਥਾਵਾਂ ਸੀਮਤ ਹਨ।

LEAVE A REPLY

Please enter your comment!
Please enter your name here