ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ ਮਾਨ

0
64
ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ ਮਾਨ

Sada Channel News:-

Chandigarh,24 Dec,(Sada Channel News):- ਸ਼ਹੀਦੀ ਦਿਹਾੜੇ (Martyrdom Day) ‘ਤੇ ਮਾਤਮੀ ਬਿਗਲ ਵਜਾਉਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ,ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਵਜਾਉਣ ਵਾਲਾ ਫੈਸਲਾ ਵਾਪਿਸ ਲੈ ਲਿਆ ਗਿਆ ਹੈ,CM ਮਾਨ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ SGPC ਪ੍ਰਧਾਨ ਤੇ ਸਿੱਖ ਜਥੇਬੰਦੀਆਂ ਨੇ ਮਾਤਮੀ ਬਿਗਲ ਵਜਾਉਣ ਵਾਲੇ ਫੈਸਲੇ ‘ਤੇ ਇਤਰਾਜ਼ ਜਤਾਇਆ ਸੀ।ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (ਪਹਿਲਾ ਟਵੀਟਰ ) ‘ਤੇ ਲਿਖਿਆ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਜੀ (Shri Fatehgarh Sahib Ji) ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ,ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਸਿੱਖ ਸਿਧਾਂਤਾਂ ਦੇ ਨਾ-ਅਨੁਕੂਲ ਕਰਾਰ ਦਿੰਦਿਆਂ ਆਖਿਆ ਹੈ ਕਿ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈ ਕੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ-ਸਤਿਕਾਰ ਅਰਪਿਤ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here