ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ‘ਤੇ ਲੱਗੇ ਭਰਜਾਈ ਦੇ ਕਤ.ਲ ਦੇ ਇਲਜ਼ਾਮ,ਐਫਆਈਆਰ ਕਰਾਉਣ ਨੂੰ ਲੈ ਕੇ ਧਰਨੇ ‘ਤੇ ਬੈਠਾ ਭਰਾ

0
68
ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ‘ਤੇ ਲੱਗੇ ਭਰਜਾਈ ਦੇ ਕਤ.ਲ ਦੇ ਇਲਜ਼ਾਮ,ਐਫਆਈਆਰ ਕਰਾਉਣ ਨੂੰ ਲੈ ਕੇ ਧਰਨੇ ‘ਤੇ ਬੈਠਾ ਭਰਾ

Sada Channel News:-

Fatehgarh Sahib,24 Dec,(Sada Channel News):- ਫਤਿਹਗੜ੍ਹ ਸਾਹਿਬ (Fatehgarh Sahib) ਦੇ ਪਿੰਡ ਮੁਕਾਰੋਪੁਰ ਦੇ ਰਹਿਣ ਵਾਲਾ ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ (Famous Punjabi Singer Satwinder Bugga) ਬੁਰਾ ਫਸ ਗਿਆ ਹੈ,ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਭਰਾ ਨਾਲ ਹੋਏ ਲੜਾਈ ਵਿੱਚ ਬੁੱਗਾ ਦੀ ਭਰਜਾਈ ਦੀ ਮੌਤ ਹੋ ਗਈ,ਜਿਸ ਤੋਂ ਬਾਅਦ ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੀੜਤ ਪਰਿਵਾਰ ਸਮੇਤ ਸਿਵਲ ਹਸਪਤਾਲ ਦੇ ਬਾਹਰ ਧਰਨਾ ਦਿੱਤਾ।

ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੇ ਭਰਾ ਦਵਿੰਦਰ ਸਿੰਘ ਭੋਲਾ ਨੇ ਦੱਸਿਆ ਕਿ ਉਸ ਦਾ ਆਪਣੇ ਭਰਾ ਨਾਲ ਜ਼ਮੀਨ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਉਸ ਨੂੰ ਕਾਫੀ ਪ੍ਰੇਸ਼ਾਨ ਕਰ ਰਿਹਾ ਹੈ,ਬੀਤੀ ਰਾਤ ਲੜਾਈ ਕੀਤੀ ਗਈ,ਸਤਵਿੰਦਰ ਬੁੱਗਾ ਨੇ ਉਸ ਦੀ ਪਤਨੀ ਅਮਰਜੀਤ ਕੌਰ ਨੂੰ ਧੱਕਾ ਮਾਰ ਦਿੱਤਾ,ਜਿਸ ਤੋਂ ਬਾਅਦ ਉਸ ਦੀ ਪਤਨੀ ਦੀ ਤਬੀਅਤ ਵਿਗੜ ਗਈ,ਉਸ ਦੀ ਪਤਨੀ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਸੈਕਟਰ-32 ਚੰਡੀਗੜ੍ਹ ਰੈਫਰ (Sector-32 Chandigarh Ref) ਕਰ ਦਿੱਤਾ ਗਿਆ,ਉੱਥੇ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ।

ਦਵਿੰਦਰ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਮੌਤ ਲਈ ਉਸ ਦਾ ਭਰਾ ਗਾਇਕ ਸਤਵਿੰਦਰ ਬੁੱਗਾ ਜ਼ਿੰਮੇਵਾਰ ਹੈ,ਉਸ ਖਿਲਾਫ ਕਾਰਵਾਈ ਕੀਤੀ ਜਾਵੇ,ਦਵਿੰਦਰ ਭੋਲਾ ਨੇ ਦੋਸ਼ ਲਾਇਆ ਕਿ ਪੁਲਿਸ ਬੁੱਗਾ ਦਾ ਸਾਥ ਦੇ ਰਹੀ ਹੈ,ਪਤਨੀ ਦੀ ਮੌਤ ਤੋਂ ਬਾਅਦ ਵੀ ਐਮਐਲਆਰ ਨਹੀਂ ਕੱਟਿਆ ਗਿਆ,ਸਤਵਿੰਦਰ ਬੁੱਗਾ ਉਸ ਨੂੰ ਧਮਕੀਆਂ ਦਿੰਦਾ ਰਹਿੰਦਾ ਹੈ ਕਿ ਉਸ ਦੀ ਸਰਕਾਰ ਤੱਕ ਪਹੁੰਚ ਹੈ,ਉਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ,ਉਸ ਨੇ ਮੰਗ ਕੀਤੀ ਕਿ ਬੁੱਗਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ।

ਯੂਥ ਅਕਾਲੀ ਦਲ ਪੰਜਾਬ (Youth Akali Dal Punjab) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਕਿਹਾ ਕਿ ਇਹ ਬੇਇਨਸਾਫ਼ੀ ਹੈ,ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ,ਫਿਲਹਾਲ ਧਰਨੇ ‘ਤੇ ਆਏ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ,ਜੇ ਕੋਈ ਕਾਰਵਾਈ ਨਾ ਹੋਈ ਤਾਂ ਉਹ ਸੜਕਾਂ ‘ਤੇ ਆਉਣਗੇ,ਡੀਐਸਪੀ ਬੱਸੀ ਪਠਾਣਾ ਮੋਹਿਤ ਸਿੰਗਲਾ ਨੇ ਦੱਸਿਆ ਕਿ ਬਿਆਨ ਦਰਜ ਕੀਤੇ ਜਾ ਰਹੇ ਹਨ,ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਵਿੱਚ ਹੋਵੇਗਾ,ਜਿਸ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here