ਵਿਜੀਲੈਂਸ ਸਾਹਮਣੇ ਪੇਸ਼ ਹੋਏ ਭਰਤ ਇੰਦਰ ਸਿੰਘ ਚਾਹਲ,4 ਘੰਟੇ ਤੋਂ ਵੱਧ ਸਮੇਂ ਤਕ ਹੋਈ ਪੁੱਛਗਿੱਛ

0
91
ਵਿਜੀਲੈਂਸ ਸਾਹਮਣੇ ਪੇਸ਼ ਹੋਏ ਭਰਤ ਇੰਦਰ ਸਿੰਘ ਚਾਹਲ,4 ਘੰਟੇ ਤੋਂ ਵੱਧ ਸਮੇਂ ਤਕ ਹੋਈ ਪੁੱਛਗਿੱਛ

Sada Channel News:-

Chandigarh,26 Dec,(Sada Channel News):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister of Punjab Captain Amarinder Singh) ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ,ਇਸ ਦੌਰਾਨ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ 4 ਘੰਟੇ ਤੋਂ ਵੱਧ ਸਮੇਂ ਤਕ ਪੁੱਛਗਿੱਛ ਕੀਤੀ,ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਭਰਤ ਇੰਦਰ ਸਿੰਘ ਚਾਹਲ ਨੂੰ ਅਗਲੇ ਹਫ਼ਤੇ ਮੁੜ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਬੁਲਾਇਆ ਜਾ ਸਕਦਾ ਹੈ,ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪਹਿਲਾਂ ਸੰਮਨ ਨੂੰ ਚੁਨੌਤੀ ਦਿੰਦਿਆਂ ਚਾਹਲ ਨੇ ਅਗਾਊਂ ਜ਼ਮਾਨਤ ਮੰਗੀ ਸੀ ਤੇ ਕਿਹਾ ਸੀ ਕਿ ਉਹ ਦਿਲ ਦੇ ਮਰੀਜ਼ ਹਨ ਤੇ ਜਾਂਚ ਵਿਚ ਸ਼ਾਮਲ ਹੋ ਕੇ ਸਹਿਯੋਗ ਦੇਣ ਲਈ ਵੀ ਤਿਆਰ ਹਨ।

LEAVE A REPLY

Please enter your comment!
Please enter your name here