ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਮੁੜ ਸੰਮਨ ਜਾਰੀ ਕੀਤੇ

0
54

Sada Channel News:-

Chandigarh,28 Dec,(Sada Channel News):- ਡਰੱਗ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਮੁੜ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਨੂੰ 30 ਦਸੰਬਰ ਨੂੰ ਐਸ.ਆਈ.ਟੀ. (SIT) ਦੇ ਪਟਿਆਲਾ ਦਫ਼ਤਰ ਵਿਖੇ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।ਇਸ ਤੋਂ ਪਹਿਲਾਂ ਮਜੀਠੀਆ ਨੂੰ 27 ਦਸੰਬਰ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ ਪਰ ਉਹ ਜਾਂਚ ਵਿਚ ਪੇਸ਼ ਨਹੀਂ ਹੋਏ, ਜਿਸ ਦੇ ਚਲਦਿਆਂ ਨਵੇਂ ਸੰਮਨ ਜਾਰੀ ਕੀਤੇ ਗਏ। ਮਜੀਠੀਆ ਆਖਰੀ ਵਾਰ 18 ਦਸੰਬਰ ਨੂੰ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ ਸਨ ਅਤੇ ਉਨ੍ਹਾਂ ਨੂੰ 27 ਦਸੰਬਰ ਲਈ ਮੁੜ ਸੰਮਨ ਜਾਰੀ ਕੀਤੇ ਗਏ ਸਨ।ਜ਼ਿਕਰਯੋਗ ਹੈ ਕਿ ਪੁਲਿਸ ਨੇ 20 ਦਸੰਬਰ 2021 ਨੂੰ ਮਜੀਠੀਆ ਵਿਰੁਧ ਕੇਸ ਦਰਜ ਕੀਤਾ ਸੀ ਪਰ ਅਦਾਲਤਾਂ ਵਲੋਂ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿਤੀ ਗਈ ਸੀ। 5 ਮਹੀਨੇ ਜੇਲ ਵਿਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।

LEAVE A REPLY

Please enter your comment!
Please enter your name here