6ਵੀਂ ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ,ਹਾਕੀ,ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ

0
79
6ਵੀਂ ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ,ਹਾਕੀ,ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ

Sada Channel News:-

Chandigarh,29 Dec,(Sada Channel News):- 6ਵੀਂ ਖੇਲੋ ਇੰਡੀਆ ਯੂਥ ਗੇਮਜ਼ (6th Khelo India Youth Games) ਲਈ ਪੰਜਾਬ ਦੀਆਂ ਬਾਸਕਟਬਾਲ,ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ,ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ,ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ (Olympian Surjit Hockey Stadium) ਵਿਖੇ ਲਏ ਜਾ ਰਹੇ ਹਨ,ਇਸੇ ਤਰ੍ਹਾਂ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ (Guru Nanak Stadium Ludhiana) ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ, ਖੋ ਖੋ (ਲੜਕੀਆਂ) ਤੇ ਫੁਟਬਾਲ (ਲੜਕੇ) ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ (Trial Polo Ground Patiala) ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ ਲਏ ਜਾਣਗੇ।ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।

LEAVE A REPLY

Please enter your comment!
Please enter your name here