ਸੰਯੁਕਤ ਕਿਸਾਨ ਮੋਰਚਾ ਦੇ ਦੋਵੇਂ ਮੰਚਾਂ ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਫਰਵਰੀ ਵਿੱਚ ਦਿੱਲੀ ਕੂਚ ਕਰਨ ਦਾ ਫੈਸਲਾ ਲਿਆ 

0
111
ਸੰਯੁਕਤ ਕਿਸਾਨ ਮੋਰਚਾ ਦੇ ਦੋਵੇਂ ਮੰਚਾਂ ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਫਰਵਰੀ ਵਿੱਚ ਦਿੱਲੀ ਕੂਚ ਕਰਨ ਦਾ ਫੈਸਲਾ ਲਿਆ

Sada Channel News:-

Chandigarh,30 Dec,(Sada Channel News):- ਕਿਸਾਨ ਜਥੇਬੰਦੀਆਂ (Farmers Organizations) ਇੱਕ ਵਾਰ ਫਿਰ ਅੰਦੋਲਨ ਕਰਨ ਦੀ ਰਾਹ ਵੱਲ ਜਾਪਦੀਆਂ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਉਦਾਸੀਨਤਾ ਦਿਖਾ ਰਹੀ ਹੈ, ਜਿਸ ਕਾਰਨ ਮੁੜ ਕੇਂਦਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਦੋਵੇਂ ਮੰਚਾਂ ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਫਰਵਰੀ ਵਿੱਚ ਦਿੱਲੀ ਕੂਚ ਕਰਨ ਦਾ ਫੈਸਲਾ ਲਿਆ ਗਿਆ ਹੈ,2 ਜਨਵਰੀ ਨੂੰ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਬਰਨਾਲਾ ਵਿੱਚ ਹੋਣ ਵਾਲੀਆਂ ਕਿਸਾਨ ਮਹਾਂਪੰਚਾਇਤਾਂ ਵਿੱਚ ਦਿੱਲੀ ਵੱਲ ਮਾਰਚ ਕਰਨ ਦੀ ਤਰੀਕ ਸੱਪਸ਼ਟ ਕੀਤੀ ਜਾਵੇਗੀ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਵੱਡੇ ਇਤਿਹਾਸਕ ਕਿਸਾਨ ਅੰਦੋਲਨ (Peasant Movement) ਨੂੰ ਮੁਲਤਵੀ ਕਰਦੇ ਹੋਏ ਕੇਂਦਰ ਸਰਕਾਰ ਨੇ ਲਿਖਤੀ ਵਾਅਦਾ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਇਆ ਜਾਵੇਗਾ।ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਐਫਆਈਆਰ ਰੱਦ ਕੀਤੀਆਂ ਜਾਣਗੀਆਂ। ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੇ ਬਿਨਾਂ ਬਿਜਲੀ ਸੋਧ ਬਿੱਲ ਨਹੀਂ ਲਿਆਂਦਾ ਜਾਵੇਗਾ।ਇਸੇ ਲੜੀ ਨੂੰ ਅੱਗੇ ਤੋਰਦਿਆਂ 2 ਜਨਵਰੀ ਨੂੰ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਬਰਨਾਲਾ ਵਿਖੇ 22 ਵੱਡੀਆਂ ਕਿਸਾਨ ਮਹਾਪੰਚਾਇਤਾਂ ਦਾ ਆਯੋਜਨ ਕਰਨ ਦੇ ਮਿਸ਼ਨ ਨੂੰ ਅੱਗੇ ਤੋਰਿਆ ਜਾਵੇਗਾ। ਕਿਸਾਨ ਆਗੂ ਡੱਲੇਵਾਲ ਨੇ ਸਬੰਧਤ ਜ਼ਿਲ੍ਹਿਆਂ ਦੇ ਆਗੂਆਂ ਨੂੰ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here