ਪੰਜਾਬ ਅਤੇ ਹਰਿਆਣਾ ’ਚ ਸਨਿਚਰਵਾਰ ਨੂੰ ਸੰਘਣੀ ਧੁੰਦ

0
94
ਪੰਜਾਬ ਅਤੇ ਹਰਿਆਣਾ ’ਚ ਸਨਿਚਰਵਾਰ ਨੂੰ ਸੰਘਣੀ ਧੁੰਦ

Sada Channel News:-

Chandigarh,30 Dec,(Sada Channel News):- ਪੰਜਾਬ ਅਤੇ ਹਰਿਆਣਾ ’ਚ ਸਨਿਚਰਵਾਰ ਨੂੰ ਸੰਘਣੀ ਧੁੰਦ (Thick Fog) ਰਹੀ ਜਦਕਿ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਿਹਾ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਧੁੰਦ ਕਾਰਨ ਸਵੇਰੇ ਜ਼ਿਆਦਾਤਰ ਇਲਾਕਿਆਂ ’ਚ ਦ੍ਰਿਸ਼ਤਾ ਘੱਟ ਸੀ। ਪਿਛਲੇ ਕਈ ਦਿਨਾਂ ਤੋਂ ਦੋਹਾਂ ਸੂਬਿਆਂ ਦੇ ਜ਼ਿਆਦਾਤਰ ਹਿੱਸਿਆਂ ਅਤੇ ਉਨ੍ਹਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਸੰਘਣੀ ਧੁੰਦ ਛਾਈ ਹੋਈ ਹੈ। ਜ਼ਿਆਦਾਤਰ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਿਹਾ। ਪੰਜਾਬ ਦੇ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ, ਪਟਿਆਲਾ ’ਚ 8.9 ਡਿਗਰੀ ਸੈਲਸੀਅਸ ਅਤੇ ਲੁਧਿਆਣਾ ’ਚ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਬਠਿੰਡਾ ਅਤੇ ਫਰੀਦਕੋਟ ’ਚ ਤਾਪਮਾਨ 8 ਡਿਗਰੀ ਸੈਲਸੀਅਸ ਨੂੰ ਛੂਹ ਗਿਆ। ਹਰਿਆਣਾ ਦੇ ਹਿਸਾਰ ’ਚ ਤਾਪਮਾਨ 7.7 ਡਿਗਰੀ ਸੈਲਸੀਅਸ, ਅੰਬਾਲਾ ’ਚ 9.1 ਡਿਗਰੀ ਸੈਲਸੀਅਸ, ਸਿਰਸਾ ’ਚ 9.2 ਡਿਗਰੀ ਸੈਲਸੀਅਸ, ਕਰਨਾਲ ’ਚ 9.6 ਡਿਗਰੀ ਸੈਲਸੀਅਸ ਅਤੇ ਰੋਹਤਕ ’ਚ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 8.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here