‘ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ’ ਸਮਾਪਤ,ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤੇ ਦੋ ਸੋਨ ਤਮਗ਼ਿਆਂ ਸਮੇਤ 4 Medal

0
62
'ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ' ਸਮਾਪਤ,ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤੇ ਦੋ ਸੋਨ ਤਮਗ਼ਿਆਂ ਸਮੇਤ 4 Medal

Sada Channel News:-

Patiala,01 Jan,(Sada Channel News):-  ਪੰਜਾਬੀ ਯੂਨੀਵਰਸਿਟੀ (Punjabi University) ਵਿਖੇ ਚੱਲ ਰਹੀ ‘ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ’  (‘All India Archery Inter University Championship’) ਸਫ਼ਲਤਾਪੂਰਵਕ ਸਮਾਪਤ ਹੋ ਗਈ ਹੈ,ਸਮੁੱਚੇ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਤੀਰਅੰਦਾਜ਼, ਜਿਨ੍ਹਾਂ ਵਿਚ ਵਿਸ਼ਵ ਪੱਧਰ ਰਿਕਾਰਡ ਹੋਲਡਰ ਵੀ ਸ਼ਾਮਲ ਸਨ,ਇਸ ਚੈਂਪੀਅਨਸ਼ਿਪ ਵਿਚ ਪਹੁੰਚੇ ਹੋਏ ਸਨ,ਪੰਜਾਬੀ ਯੂਨੀਵਰਸਿਟੀ (Punjabi University) ਦੀ ਤੀਰਅੰਦਾਜ਼ ਪਰਨੀਤ ਕੌਰ ਇਸ ਚੈਂਪੀਅਨਸ਼ਿਪ ਵਿਚ ਦੋ ਸੋਨ ਤਗ਼ਮੇ,ਇੱਕ ਚਾਂਦੀ ਦਾ ਤਗ਼ਮਾ ਅਤੇ ਇੱਕ ਕਾਂਸੀ ਦਾ ਤਗ਼ਮਾ ਜਿੱਤ ਕੇ ਚੈਂਪੀਅਨ ਬਣੀ,ਪੰਜਾਬੀ ਯੂਨੀਵਰਸਿਟੀ (Punjabi University) ਦੇ ਤੀਰਅੰਦਾਜ਼ਾਂ ਨੇ ਕੁੱਲ ਚਾਰ ਸੋਨ ਤਗ਼ਮੇ,ਤਿੰਨ ਚਾਂਦੀ ਦੇ ਤਗ਼ਮੇ ਅਤੇ ਚਾਰ ਕਾਂਸੇ ਦੇ ਤਗ਼ਮੇ ਇਸ ਚੈਂਪੀਅਨਸ਼ਿਪ ਵਿੱਚ ਜਿੱਤੇ ਹਨ।

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਸੰਗਮਪ੍ਰੀਤ ਅਤੇ ਆਜ਼ਾਦਵੀਰ ਨੇ ਵੀ ਸੋਨ ਤਗ਼ਮੇ ਜਿੱਤੇ,ਕੰਪਾਊਂਡ ਮਿਕਸਿੰਗ ਵਿੱਚ ਪਰਨੀਤ ਕੌਰ ਅਤੇ ਸੰਗਮ ਪ੍ਰੀਤ ਨੇ ਸੋਨ ਤਗ਼ਮਾ ਜਿੱਤਿਆ,ਇਨ੍ਹਾਂ ਤਗ਼ਮਿਆਂ ਨਾਲ ਪੰਜਾਬੀ ਯੂਨੀਵਰਸਿਟੀ ਓਵਰਆਲ (Punjabi University Overall) ਤੀਜੇ ਸਥਾਨ ਉੱਤੇ ਰਹੀ,ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹਿੱਸੇ ਰਿਹਾ ਜਦੋਂ ਕਿ ਪਹਿਲੇ ਸਥਾਨ ਉੱਤੇ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਕਾਬਜ਼ ਹੋਈ,ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਵੱਲੋਂ ਹਰ ਸਾਲ ਕਰਵਾਈ ਜਾਂਦੀ ਇਹ ਰਾਸ਼ਟਰ ਪੱਧਰੀ ਚੈਂਪੀਅਨਸ਼ਿਪ ਤੀਜੀ ਵਾਰ ਪੰਜਾਬੀ ਯੂਨੀਵਰਸਿਟੀ ਵਿੱਚ ਹੋਈ,ਇਸ ਤੋਂ ਪਹਿਲਾਂ 2013 ਅਤੇ 2016 ਵਿੱਚ ਇਹ ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਿਟੀ ਵਿੱਚ ਹੋਈ ਸੀ,ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਦੱਸਿਆ ਕਿ ਦੇਸ ਭਰ ਦੀਆਂ 32 ਯੂਨੀਵਰਸਿਟੀ ਵਿੱਚੋਂ 1000 ਦੇ ਕਰੀਬ ਤੀਰਅੰਦਾਜ਼ ਇਸ ਚੈਂਪੀਅਨਸ਼ਿਪ ਵਿਚ ਸ਼ਾਮਿਲ ਹੋਏ।

LEAVE A REPLY

Please enter your comment!
Please enter your name here