ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ

0
61
ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ

Sada Channel News:-

Jalandhar,02 Jan,(Sada Channel News):- ਜਲੰਧਰ ਦੇ ਇੰਡੀਅਨ ਆਇਲ ਟਰਮੀਨਲ (Indian Oil Terminal) ਵਿਖੇ ਤੇਲ ਟੈਂਕਰ ਆਪਰੇਟਰਾਂ (Oil Tanker Operators) ਵੱਲੋਂ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ,ਡੀਸੀ ਵਿਸ਼ੇਸ਼ ਸਾਰੰਗਲ ਤੇ ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ ਨਾਲ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ ਤੇ ਹੁਣ ਜਲੰਧਰ ਦੇ ਤੇਲ ਡਿਪੂ ਤੋਂ ਜਲੰਧਰ ਤੇ ਆਸ-ਪਾਸ ਦੇ ਸ਼ਹਿਰਾਂ ਨੂੰ ਤੇਲ ਦੀ ਸਪਲਾਈ 2 ਘੰਟੇ ‘ਚ ਸ਼ੁਰੂ ਹੋ ਜਾਵੇਗੀ,DC ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ,ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ-ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤੇ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਨਾ ਜਾਣ,ਡਿਪਟੀ ਕਮਿਸ਼ਨਰ ਨੇ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ ਨਾਲ ਮੀਟਿੰਗ ਕੀਤੀ,ਸਾਰੰਗਲ ਨੇ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਤੇ ਐਲਪੀਜੀ ਸਪਲਾਈ ਪ੍ਰਭਾਵਿਤ ਨਾ ਹੋਵੇ।

LEAVE A REPLY

Please enter your comment!
Please enter your name here