ਪੰਜਾਬ ਵਿੱਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ,ਸੂਬੇ ਦੇ 12 ਜ਼ਿਲ੍ਹੇ ਅਜੇ ਵੀ ਸੰਘਣੀ ਧੁੰਦ ਦੀ ਲਪੇਟ ‘ਚ

0
126
ਪੰਜਾਬ ਵਿੱਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ,ਸੂਬੇ ਦੇ 12 ਜ਼ਿਲ੍ਹੇ ਅਜੇ ਵੀ ਸੰਘਣੀ ਧੁੰਦ ਦੀ ਲਪੇਟ ‘ਚ

Sada Channel News:-

Chandigarh,02 Jan,(Sada Channel News):- ਪੰਜਾਬ ਵਿੱਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ,ਸੂਬੇ ਦੇ 12 ਜ਼ਿਲ੍ਹੇ ਅਜੇ ਵੀ ਸੰਘਣੀ ਧੁੰਦ ਦੀ ਲਪੇਟ ‘ਚ ਹਨ,ਇਨ੍ਹਾਂ ਵਿੱਚ ਪਠਾਨਕੋਟ,ਗੁਰਦਾਸਪੁਰ,ਅੰਮ੍ਰਿਤਸਰ,ਤਰਨ ਤਾਰਨ,ਹੁਸ਼ਿਆਰਪੁਰ,ਨਵਾਂਸ਼ਹਿਰ,ਕਪੂਰਥਲਾ,ਜਲੰਧਰ ਤੇ ਲੁਧਿਆਣਾ ਸ਼ਾਮਲ ਹਨ,ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਵੀ 51 ਤੋਂ 75 ਫੀਸਦੀ ਕੋਹਰੇ ਤੇ ਠੰਢ ਦਾ ਅਲਰਟ ਜਾਰੀ ਕੀਤਾ ਗਿਆ ਹੈ,ਅੱਜ ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਰਿਹਾ,ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਰਿਹਾ,ਇਸ ਦੇ ਨਾਲ ਹੀ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਤੋਂ ਘੱਟ ਰਿਹਾ,ਪਠਾਨਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 14.4 ਡਿਗਰੀ ਦਰਜ ਕੀਤਾ ਗਿਆ,ਇਹ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ,ਮੌਸਮ ਵਿਭਾਗ ਮੁਤਾਬਕ ਮੈਦਾਨੀ ਇਲਾਕਿਆਂ ਵਿੱਚ ਠੰਢ ਦਾ ਕਾਰਨ ਪਹਾੜਾਂ ਤੋਂ ਪੱਛਮੀ ਗੜਬੜੀ ਦਾ ਘਟਣਾ ਹੈ,ਮੌਸਮ ਵਿਗਿਆਨੀਆਂ (Meteorologists) ਦਾ ਕਹਿਣਾ ਹੈ ਕਿ ਹੁਣ ਪਹਾੜਾਂ ਤੋਂ ਵਗਣ ਵਾਲੀਆਂ ਹਵਾਵਾਂ ਮੈਦਾਨੀ ਇਲਾਕਿਆਂ ਵਿੱਚ ਆਉਣਗੀਆਂ।

LEAVE A REPLY

Please enter your comment!
Please enter your name here