ਅੰਮ੍ਰਿਤਸਰ ‘ਚ ਬੀਐਸਐਫ ਨੂੰ ਫਿਰ ਤੋਂ ਹੈਰੋਇਨ ਦੀ ਖੇਪ ਮਿਲੀ ਹੈ,ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਸੁੱਟੀ ਗਈ ਸੀ

0
75
ਅੰਮ੍ਰਿਤਸਰ 'ਚ ਬੀਐਸਐਫ ਨੂੰ ਫਿਰ ਤੋਂ ਹੈਰੋਇਨ ਦੀ ਖੇਪ ਮਿਲੀ ਹੈ,ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਸੁੱਟੀ ਗਈ ਸੀ

Sada Channel News:-

Amritsar, January 06, (Sada Channel News):- ਅੰਮ੍ਰਿਤਸਰ (Amritsar) ‘ਚ ਬੀਐਸਐਫ (BSF) ਨੂੰ ਫਿਰ ਤੋਂ ਹੈਰੋਇਨ ਦੀ ਖੇਪ ਮਿਲੀ ਹੈ,ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ (Drone) ਦੀ ਮਦਦ ਨਾਲ ਸੁੱਟੀ ਗਈ ਸੀ,ਬੀਐਸਐਫ (BSF) ਨੇ ਸ਼ਨੀਵਾਰ ਨੂੰ ਪਿੰਡ ਦਾਉਕੇ ਵਿਚ ਤਲਾਸ਼ੀ ਮੁਹਿੰਮ ਦੌਰਾਨ 3 ਕਿਲੋ 210 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ,ਇਹ ਹੈਰੋਇਨ ਉਸ ਬੈਗ ਵਿਚੋਂ ਬਰਾਮਦ ਹੋਈ ਜਿਸ ‘ਤੇ ਫੁੱਟਬਾਲ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਦੀ ਫੋਟੋ ਲੱਗੀ ਹੋਈ ਸੀ।

ਬੀਐਸਐਫ (BSF) ਨੂੰ ਪੀਲੀ ਟੇਪ (Yellow Tape) ਨਾਲ ਬੰਨ੍ਹੀ ਹੈਰੋਇਨ ਮਿਲੀ ਹੈ,ਇਸ ਦੇ ਨਾਲ ਹੀ ਬੀਐਸਐਫ (BSF) ਨੇ ਹੈਰੋਇਨ,ਦੋ ਮੋਬਾਈਲ ਫੋਨ ਅਤੇ ਇੱਕ ਪੈਂਟ ਵੀ ਬਰਾਮਦ ਕੀਤੀ ਹੈ,ਇਹ ਸਭ ਕੁਝ ਇੱਕ ਥੈਲੇ ਵਿਚ ਪਾ ਕੇ ਸੁੱਟਿਆ ਗਿਆ ਸੀ,ਬੀਐਸਐਫ (BSF) ਨੂੰ ਸ਼ੱਕ ਹੈ ਕਿ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਡਰੋਨ (Drone) ਰਾਹੀਂ ਸੁੱਟੀ ਗਈ ਹੈ,2023 ਵਿਚ ਬੀਐਸਐਫ ਨੇ 107 ਡਰੋਨ ਅਤੇ 442.395 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਸੀ।

ਸਰਦੀਆਂ ਵਿਚ ਸਰਹੱਦੀ ਇਲਾਕਿਆਂ ਵਿਚ ਧੁੰਦ ਕਾਰਨ ਹੈਰੋਇਨ ਬਰਾਮਦਗੀ ਦੇ ਮਾਮਲੇ ਵੱਧ ਜਾਂਦੇ ਹਨ,ਪਾਕਿਸਤਾਨ ਵਾਲੇ ਪਾਸਿਓਂ ਡਰੋਨ (Drone) ਨਾਲ ਬੰਨ੍ਹ ਕੇ ਹੈਰੋਇਨ ਸੁੱਟੀ ਜਾਂਦੀ ਹੈ,ਬੀਐਸਐਫ (BSF) ਅਤੇ ਪੰਜਾਬ ਪੁਲਿਸ (Punjab Police) ਰੋਜ਼ਾਨਾ ਸਾਂਝੇ ਤੌਰ ‘ਤੇ ਸਰਚ ਅਭਿਆਨ ਚਲਾਉਂਦੇ ਹਨ ਜਿਸ ਵਿਚ ਖੇਤਾਂ ਵਿਚ ਪਈ ਹੈਰੋਇਨ ਦੀਆਂ ਖੇਪਾਂ ਨੂੰ ਅਪਰਾਧੀਆਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਫੜ ਲਿਆ ਜਾਂਦਾ ਹੈ।  

LEAVE A REPLY

Please enter your comment!
Please enter your name here