ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ

0
94
ਚੰਡੀਗੜ੍ਹ 'ਚ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ

Sada Channel News:-

Chandigarh, 13 January 2024,(Sada Channel News):- ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਨੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ,ਸ਼ਨੀਵਾਰ ਨੂੰ ਹੱਲੋਮਾਜਰਾ (ਵਾਰਡ ਨੰ. 20) ਤੋਂ ਭਾਜਪਾ ਕੌਂਸਲਰ ਗੁਰਚਰਨਜੀਤ ਸਿੰਘ ਕਾਲਾ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਾਈਆ,ਇਸ ਦੌਰਾਨ ਕੁਲਵੰਤ ਸਿੰਘ ਦੇ ਨਾਲ, ਰਾਜਬੀਰ ਸਿੰਘ ਘੁੰਮਣ (ਓ.ਐਸ.ਡੀ. ਮੁੱਖ ਮੰਤਰੀ ਪੰਜਾਬ), ਚੰਡੀਗੜ੍ਹ ਦੇ ਕੋ-ਇੰਚਾਰਜ ਡਾ ਸੰਨੀ ਸਿੰਘ ਆਹਲੂਵਾਲੀਆ, ਪ੍ਰਦੀਪ ਛਾਬੜਾ ਅਤੇ ਪ੍ਰੇਮ ਗਰਗ ਵੀ ਹਾਜ਼ਰ ਸਨ,ਕਾਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ”ਆਪ” ਦੇ ਕੌਂਸਲਰਾਂ ਦੀ ਗਿਣਤੀ ਹੁਣ 13 ਹੋ ਗਈ ਹੈ,ਜਦੋਂਕਿ ਭਾਜਪਾ ਕੌਂਸਲਰਾਂ ਦੀ ਗਿਣਤੀ ਘਟੀ ਹੈ,ਸਾਫ਼ ਹੈ ਕਿ 18 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਨਾ ਸਿਰਫ਼ ਮਜ਼ਬੂਤ ​​ਹੋਈ ਹੈ,ਸਗੋਂ ਭਾਜਪਾ ਲਈ ਵੀ ਵੱਡੀ ਚੁਣੌਤੀ ਬਣ ਗਈ ਹੈ।

LEAVE A REPLY

Please enter your comment!
Please enter your name here