ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ,ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ

0
101
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ,ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ

Sada Channel News:-

Chandiarh,13 Jan,(Sada Channel News):- ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵੱਡਾ ਦਾਅਵਾ ਕੀਤਾ ਹੈ,ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ ਤੇ ਵਿਰੋਧੀ ਪਾਰਟੀ ਆਪਣਾ ਖਾਤਾ ਨਹੀਂ ਖੋਲ੍ਹ ਸਕੇਗੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕ ਉਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਨੇਤਾਵਾਂ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਚੋਣਾਂ ਵਿਚ ਸੂਬੇ ਦੀ ਸਾਰੀਆਂ ਸੀਟਾਂ ‘ਤੇ ਜਿੱਤ ਹਾਸਲ ਕਰੇਗੀ,ਜ਼ਿਕਰਯੋਗ ਹੈ ਕਿ ਕਾਂਗਰਸ ਅਤੇ ‘ਆਮ ਆਦਮੀ ਪਾਰਟੀ’ ਨੇ ਦਿੱਲੀ ‘ਚ ਸੀਟਾਂ ਦੀ ਵੰਡ ‘ਤੇ ਚਰਚਾ ਕਰਨ ਲਈ ਪਹਿਲੀ ਮੀਟਿੰਗ ਕੀਤੀ,‘ਆਮ ਆਦਮੀ ਪਾਰਟੀ’ ਨੇ ਗੁਜਰਾਤ ‘ਚ 1, ਹਰਿਆਣਾ ‘ਚ 3 ਅਤੇ ਗੋਆ ‘ਚ 1 ਸੀਟ ਦੇ ਬਦਲੇ ਕਾਂਗਰਸ ਨੂੰ 3 ਦਿੱਲੀ ਲੋਕ ਸਭਾ ਸੀਟਾਂ ਦੀ ਪੇਸ਼ਕਸ਼ ਕੀਤੀ ਹੈ।

LEAVE A REPLY

Please enter your comment!
Please enter your name here