ਸ਼ਨੀਵਾਰ ਦੀ ਸਵੇਰ ਪੰਜਾਬ,ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ

0
62
ਸ਼ਨੀਵਾਰ ਦੀ ਸਵੇਰ ਪੰਜਾਬ,ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ

Sada Channel News:-

Chandigarh,13 Jan,(Sada Channel News):- ਸ਼ਨੀਵਾਰ ਦੀ ਸਵੇਰ ਪੰਜਾਬ,ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ (Thick Fog) ਨਾਲ ਸ਼ੁਰੂ ਹੋਈ,ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ,ਰੇਲ ਗੱਡੀਆਂ ਅਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ,4 ਟਰੇਨਾਂ ਸਮੇਤ 6 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ,ਬੀਤੇ ਦਿਨ ਹੀ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ (Red Alert) ਜਾਰੀ ਕੀਤਾ ਸੀ,ਕਰੀਬ 10 ਸਾਲਾਂ ਬਾਅਦ ਦੋਵਾਂ ਰਾਜਾਂ ਵਿੱਚ ਧੂੰਏਂ (Smoke) ਅਤੇ ਸੀਤ ਲਹਿਰ (Cold Wave) ਦੇ ਅਜਿਹੇ ਹਾਲਾਤ ਪੈਦਾ ਹੋਏ ਹਨ।

ਪੰਜਾਬ ਵਿੱਚ ਜਿੱਥੇ ਹਰ ਪਾਸੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਅੱਜ ਪੰਜਾਬ ਵਿੱਚ ਠੰਡ ਦਾ ਕਹਿਰ ਜਾਰੀ ਹੈ,ਅੱਜ ਦੀ ਸਵੇਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ (Thick Fog) ਨਾਲ ਸ਼ੁਰੂ ਹੋਈ,ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ,ਬੀਤੇ ਦਿਨ ਹੀ ਮੌਸਮ ਵਿਭਾਗ (Department of Meteorology) ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ,ਰਾਤ ਦੇ ਤਾਪਮਾਨ (Punjab Weather Update) ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ,ਚੰਡੀਗੜ੍ਹ ‘ਚ ਸਥਿਤੀ ਆਮ ਵਾਂਗ ਬਣੀ ਹੋਈ ਹੈ,ਜਦਕਿ ਹਿਮਾਚਲ ‘ਚ 16-17 ਜਨਵਰੀ ਨੂੰ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here