ਭੁਲੱਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਜੇਲ੍ਹ ਤੋਂ ਰਿਹਾਅ

0
80
ਭੁਲੱਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਜੇਲ੍ਹ ਤੋਂ ਰਿਹਾਅ

Sada Channel News:-

Kapurthala, 15 January 2024,(Sada Channel News):- ਭੁਲੱਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ (MLA Sukhpal Khaira) ਜੇਲ੍ਹ ਤੋਂ ਰਿਹਾਅ ਹੋ ਗਿਆ ਹੈ,ਦੱਸ ਦਈਏ ਕਿ,ਅੱਜ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ਤੇ ਕਪੂਰਥਲਾ ਅਦਾਲਤ ਨੇ ਸੁਣਵਾਈ ਕਰਦਿਆਂ,ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ,ਸੁਖਪਾਲ ਖਹਿਰਾ ਨੇ ਕਪੂਰਥਲਾ ਦੇ ਸੁਭਾਨਪੁਰ ਥਾਣੇ ‘ਚ ਦਰਜ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਵੀ ਦਾਇਰ ਕੀਤੀ ਹੈ। 

ਵਿਧਾਇਕ ਸੁਖਪਾਲ ਖਹਿਰਾ ਦੇ ਵਕੀਲਾਂ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ,ਜਿਸ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ,ਜਦੋਂ 9 ਜਨਵਰੀ ਨੂੰ ਪੁਲਿਸ ਨੇ ਰਿਕਾਰਡ ਪੇਸ਼ ਨਾ ਕੀਤਾ ਤਾਂ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ। 

ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ,ਇਸ ਲਈ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ,ਪੁਲਿਸ (Police) ਨੇ ਦੁਪਹਿਰ ਬਾਅਦ ਰਿਕਾਰਡ ਪੇਸ਼ ਕੀਤਾ ਅਤੇ ਦੋਵਾਂ ਪਾਸਿਆਂ ਦੀ ਬਹਿਸ ਤੋਂ ਬਾਅਦ ਫੈਸਲੇ ਦੀ ਤਰੀਕ 15 ਜਨਵਰੀ ਤੈਅ ਕੀਤੀ ਗਈ ਸੀ ਅਤੇ ਅੱਜ ਉਕਤ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਕਰਦਿਆਂ ਹੋਇਆ ਵਿਧਾਇਕ ਸੁਖਪਾਲ ਖਹਿਰਾ ਨੂੰ ਕਪੂਰਥਲਾ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। 

ਦੂਜੇ ਪਾਸੇ,ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਕਿ ਉਨ੍ਹਾਂ ਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਉਕਤ ਕੇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ,ਜਿਸ ਦੀ ਅੱਜ ਸੁਣਵਾਈ ਵੀ ਹੋਈ ਹੈ,ਮਹਿਤਾਬ ਨੇ ਦੱਸਿਆ ਕਿ ਹਾਈਕੋਰਟ ਨੇ ਪੁਲਿਸ ਨੂੰ 22 ਤਰੀਕ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

LEAVE A REPLY

Please enter your comment!
Please enter your name here