ਚੰਡੀਗੜ੍ਹ ਮੇਅਰ ਦੀ ਚੋਣ ਹੁਣ ਮੰਗਲਵਾਰ ਤਕ ਟਲ ਗਈ ਹੈ

0
51
ਚੰਡੀਗੜ੍ਹ ਮੇਅਰ ਦੀ ਚੋਣ ਹੁਣ ਮੰਗਲਵਾਰ ਤਕ ਟਲ ਗਈ ਹੈ

Sada Channel News:-

Chandigarh,18 Jan,(Sada Channel News):- ਚੰਡੀਗੜ੍ਹ ਮੇਅਰ (Chandigarh Mayor) ਦੀ ਚੋਣ ਹੁਣ ਮੰਗਲਵਾਰ ਤਕ ਟਲ ਗਈ ਹੈ,ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਮੇਅਰ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੀ ਮੰਗ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 23 ਜਨਵਰੀ ਨੂੰ ਸੁਣਵਾਈ ਕਰੇਗਾ,ਇਹ ਚੋਣ ਵੀਰਵਾਰ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਫਸਰ (Presiding Officer) ਦੀ ਸਿਹਤ ਖ਼ਰਾਬ ਹੋਣ ਕਾਰਨ ਇਹ ਚੋਣ ਨਹੀਂ ਹੋ ਸਕੀ,ਚੋਣਾਂ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ,ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਅਦਾਲਤ ਨੂੰ ਕਿਹਾ ਕਿ ਚੰਡੀਗੜ੍ਹ ਮੇਅਰ (Chandigarh Mayor) ਦੀ ਚੋਣ 6 ਫਰਵਰੀ ਨੂੰ ਕਰਵਾਈ ਜਾ ਸਕਦੀ ਹੈ,ਇਸ ਦੌਰਾਨ ਹਾਈ ਕੋਰਟ ਨੇ ਪੁੱਛਿਆ ਸੀ ਕਿ ਚੋਣ ਕੱਲ੍ਹ ਕਿਉਂ ਨਾ ਹੋਵੇ,ਚੰਡੀਗੜ੍ਹ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਦਾ ਹਵਾਲਾ ਦਿਤਾ ਹੈ,ਇਸ ਸਬੰਧੀ ਏ.ਜੀ. (A.G.) ਨੇ ਕਿਹਾ ਕਿ 6 ਫਰਵਰੀ ਨੂੰ ਚੋਣ ਅੱਖਾਂ ’ਚ ਘੱਟਾ ਪਾਉਣ ਦੀ ਗੱਲ ਹੈ।

LEAVE A REPLY

Please enter your comment!
Please enter your name here