ਅਯੁੱਧਿਆ ‘ਚ ‘ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ

0
53
ਅਯੁੱਧਿਆ 'ਚ 'ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ' ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ

Sada Channel News:- 

Chandigarh,19 Jan (Sada Channel News):-  ਚੰਡੀਗੜ੍ਹ ਵਿਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਅਯੁੱਧਿਆ (Ayodhya) ‘ਚ ‘ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ’ (‘Ram Lala Pran Pratishtha’) ਦੇ ਮੱਦੇਨਜ਼ਰ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਇਸ ਦੌਰਾਨ ਸ਼ਹਿਰ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੋਰਡ, ਕਾਰਪੋਰੇਸ਼ਨ ਅਤੇ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ,ਉਪਰੋਕਤ ਹੁਕਮ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਵੱਲੋਂ ਜਾਰੀ ਕੀਤੇ ਗਏ ਹਨ,ਦਰਅਸਲ, 22 ਜਨਵਰੀ ਨੂੰ ਭਗਵਾਨ ਸ਼੍ਰੀ ਰਾਮ ਜੀ (Lord Shri Ram Ji) ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ, ਲੋਕ ਇਸ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ,ਇਸ ਕਾਰਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ,ਇਸ ਦੇ ਨਾਲ ਹੀ ਅਯੁੱਧਿਆ (Ayodhya) ‘ਚ ‘ਰਾਮ ਲਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ ਕੇਂਦਰ ਦੇ ਸਾਰੇ ਸਰਕਾਰੀ ਦਫ਼ਤਰ 22 ਜਨਵਰੀ ਨੂੰ ਅੱਧੇ ਦਿਨ ਲਈ ਬੰਦ ਰਹਿਣਗੇ।  

LEAVE A REPLY

Please enter your comment!
Please enter your name here