Chandigarh Shcool Holiday: ਚੰਡੀਗੜ੍ਹ ‘ਚ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਿਚ ਮੁੜ ਵਾਧਾ ਕੀਤਾ ਗਿਆ

0
433
ਚੰਡੀਗੜ੍ਹ 'ਚ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਿਚ ਮੁੜ ਵਾਧਾ ਕੀਤਾ ਗਿਆ

Sada Channel News:-

Chandigarh,22 Jan,(Sada Channel News):- ਚੰਡੀਗੜ੍ਹ ‘ਚ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਿਚ ਮੁੜ ਵਾਧਾ ਕੀਤਾ ਗਿਆ,ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ,ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ,ਨੋਟੀਫਿਕੇਸ਼ਨ ਵਿਚ ਕਿਹਾ ਗਿਆ ਕਿ ਲਗਾਤਾਰ ਖਰਾਬ ਮੌਸਮ ਦੇ ਮੱਦੇਨਜ਼ਰ 23, 24 ਅਤੇ 25 ਨੂੰ ਯੂਟੀ ਚੰਡੀਗੜ੍ਹ (UT Chandigarh) ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿਚ ਪੰਜਵੀਂ ਜਮਾਤ ਤੱਕ ਫਿਜ਼ੀਕਲ ਕਲਾਸਾਂ ਨਹੀਂ ਹੋਣਗੀਆਂ,ਸਕੂਲ ਇਹਨਾਂ ਜਮਾਤਾਂ ਲਈ ਆਨਲਾਈਨ ਕਲਾਸਾਂ (Online Classes) ਦਾ ਆਯੋਜਨ ਕਰ ਸਕਦੇ ਹਨ,27 ਜਨਵਰੀ ਨੂੰ ਸਕੂਲ ਖੁੱਲ੍ਹਣਗੇ,ਚੰਡੀਗੜ੍ਹ ‘ਚ ਠੰਢ ਤੇ ਧੁੰਦ ਤੋਂ ਰਾਹਤ ਨਹੀਂ ਮਿਲੀ ਹੈ,ਚੰਡੀਗੜ੍ਹ ਦੇ ਨਾਲ-ਨਾਲ ਪੰਚਕੂਲਾ ਅਤੇ ਮੋਹਾਲੀ ਵਿੱਚ ਵੀ ਰਿਕਾਰਡ ਤੋੜ ਠੰਢ ਪੈ ਰਹੀ ਹੈ,ਮੌਸਮ ਵਿਭਾਗ (Department of Meteorology) ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 5 ਦਿਨ ਮੌਸਮ ਅਜਿਹਾ ਹੀ ਰਹੇਗਾ,ਧੁੰਦ ਕਾਰਨ ਅੱਜ ਸਵੇਰੇ ਚੰਡੀਗੜ੍ਹ ਤੋਂ ਉਡਾਣ ਭਰਨ ਵਾਲੀਆਂ 3 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ,ਇਸ ਵਿੱਚ ਦਿੱਲੀ, ਮੁੰਬਈ ਤੇ ਹੈਦਰਾਬਾਦ ਲਈ ਉਡਾਣਾਂ ਸ਼ਾਮਲ ਹਨ।

LEAVE A REPLY

Please enter your comment!
Please enter your name here