ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਕਰਵਾਈਆਂ ਜਾਣਗੀਆਂ

0
94
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਕਰਵਾਈਆਂ ਜਾਣਗੀਆਂ

Sada Channel News:-

Chandigarh,24 Jan,(Sada Channel News):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ (Chandigarh Municipal Corporation Elections) 30 ਜਨਵਰੀ ਨੂੰ ਸਵੇਰੇ 10 ਵਜੇ ਕਰਵਾਈਆਂ ਜਾਣਗੀਆਂ,ਇਸ ਤੋਂ ਪਹਿਲਾਂ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੂੰ ਸਖ਼ਤ ਹੁਕਮ ਦਿੰਦਿਆਂ ਕਿਹਾ ਸੀ ਕਿ ਚੋਣਾਂ ਲਈ 6 ਫਰਵਰੀ ਦੀ ਤਰੀਕ ਬਹੁਤ ਲੇਟ ਹੈ। ਅੱਜ ਚੋਣਾਂ ਨੂੰ ਲੈਕੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ ਕਿ ਚੋਣਾਂ 6 ਫਰਵਰੀ ਤੋਂ ਪਹਿਲਾਂ ਕਦੋਂ ਕਰਵਾਈਆਂ ਜਾਣਗੀਆਂ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜੇਕਰ ਸਹੀ ਤਰੀਕ ਤੈਅ ਨਹੀਂ ਹੈ ਤਾਂ ਫਿਰ ਅਦਾਲਤ ਚੋਣਾਂ ਦੀ ਤਰੀਕ ਤੈਅ ਕਰੇਗੀ। ਜੋ ਕਿ ਅਦਾਲਤ ਵੱਲੋਂ ਤੈਅ ਕਰ ਦਿੱਤੀ ਗਈ ਹੈ।ਕੌਂਸਲਰਾਂ ਦੀ ਸੁਰੱਖਿਆ ਚੰਡੀਗੜ੍ਹ ਪੁਲਿਸ ਦੀ ਜ਼ਿੰਮੇਵਾਰੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਚੰਡੀਗੜ੍ਹ ਪੁਲਿਸ ਦੀ ਹੋਵੇਗੀ।

LEAVE A REPLY

Please enter your comment!
Please enter your name here