ਵਿਰੋਧੀ ਗਠਜੋੜ ‘ਇੰਡੀਆ’ ਨੂੰ ਝਟਕਾ,ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ’ਚ ਇਕੱਲੇ Lok Sabha Elections ਲੜਨ ਦਾ ਐਲਾਨ ਕੀਤਾ

0
88
ਵਿਰੋਧੀ ਗਠਜੋੜ ‘ਇੰਡੀਆ’ ਨੂੰ ਝਟਕਾ,ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਪਛਮੀ ਬੰਗਾਲ ’ਚ ਇਕੱਲੇ Lok Sabha Elections ਲੜਨ ਦਾ ਐਲਾਨ ਕੀਤਾ

Sada Channel News:-

Kolkata,(Sada Channel News):- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ (Mamata Banerjee) ਨੇ ਬੁਧਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਸੂਬੇ ’ਚ ਆਗਾਮੀ ਲੋਕ ਸਭਾ ਚੋਣਾਂ (Lok Sabha Elections) ਇਕੱਲੇ ਲੜਨ ਦਾ ਫ਼ੈਸਲਾ ਕੀਤਾ ਹੈ। ਮਮਤਾ ਬੈਨਰਜੀ ਨੇ ਕਿਹਾ, ‘‘ਮੈਂ ਉਨ੍ਹਾਂ (ਕਾਂਗਰਸ) ਨੂੰ ਸੀਟਾਂ ਦੀ ਵੰਡ ਦਾ ਪ੍ਰਸਤਾਵ ਦਿਤਾ ਸੀ ਪਰ ਉਨ੍ਹਾਂ ਨੇ ਸ਼ੁਰੂ ’ਚ ਹੀ ਇਸ ਨੂੰ ਰੱਦ ਕਰ ਦਿਤਾ,ਸਾਡੀ ਪਾਰਟੀ ਨੇ ਹੁਣ ਬੰਗਾਲ ਵਿਚ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ,’’ ਮੁੱਖ ਮੰਤਰੀ ਨੇ ਸੀਟਾਂ ਦੀ ਵੰਡ ਬਾਰੇ ਮੀਡੀਆ ਰੀਪੋਰਟਾਂ ਦਾ ਵੀ ਖੰਡਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ’ਤੇ ਕਾਂਗਰਸ ਦੇ ਕਿਸੇ ਵੀ ਮੈਂਬਰ ਨਾਲ ਗੱਲ ਨਹੀਂ ਕੀਤੀ ਹੈ,ਉਨ੍ਹਾਂ ਕਿਹਾ, ‘‘ਹੁਣ ਅਸੀਂ ਫੈਸਲਾ ਕੀਤਾ ਹੈ ਕਿ ਬੰਗਾਲ ’ਚ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੈ।’’ ਸੂਤਰਾਂ ਮੁਤਾਬਕ ਮਮਤਾ ਦੀ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ (Lok Sabha Elections) ’ਚ ਕਾਂਗਰਸ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਉਸ ਨੂੰ ਸਿਰਫ ਦੋ ਸੀਟਾਂ ਦੀ ਪੇਸ਼ਕਸ਼ ਕੀਤੀ ਹੈ,ਜਿਸ ਨੂੰ ਲੈ ਕੇ ਦੋਹਾਂ ਪਾਰਟੀਆਂ ’ਚ ਖਿੱਚੋਤਾਣ ਵਧ ਗਿਆ ਹੈ,ਪਛਮੀ ਬੰਗਾਲ ਦੀਆਂ ਦੋ ਪ੍ਰਮੁੱਖ ਪਾਰਟੀਆਂ ਤ੍ਰਿਣਮੂਲ ਕਾਂਗਰਸ, ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.-ਐਮ) 28 ਵਿਰੋਧੀ ਪਾਰਟੀਆਂ ਦੇ ‘ਇੰਡੀਆ’ ਗੱਠਜੋੜ ਦਾ ਹਿੱਸਾ ਹੈ,ਬੈਨਰਜੀ ਨੇ ਇਹ ਵੀ ਕਿਹਾ ਕਿ ਪਾਰਟੀ ਦਾ ਸੂਬੇ ’ਚ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੋਵੇਗਾ। 

LEAVE A REPLY

Please enter your comment!
Please enter your name here