ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

0
29
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Sada Channel News:-

Chandigarh, January 25,(Sada Channel News):- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ (Department of Education Punjab) ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ (Director School Education Department) ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੌਏ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (School Education Minister Harjot Singh Bains) ਵਲੋਂ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ।  ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਸ੍ਰੀ ਕੇ.ਕੇ. ਯਾਦਵ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਮਾਂ ਨੂੰ ਤਰੱਕੀ ਲਈ ਸਹਿਮਤੀ ਦਿਤੀ ਗਈ ਸੀ, ਉਹਨਾਂ ਨਾਮਾਂ ਤੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਵਲੋਂ ਸਹੀ ਪਾ ਦਿਤੀ ਗਈ ਹੈ। ਸ: ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ਤੇ ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਦੀ ਜਾਵੇ ।

LEAVE A REPLY

Please enter your comment!
Please enter your name here