ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ

0
86
ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ

Sada Channel News:-

Amritsar Sahib, 27 January 2024,(Sada Channel News):- ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ (Great Martyr Baba Deep Singh Ji) ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ (Gurdwara Shaheed Ganj Baba Deep Singh Ji) ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ,ਗੁਰਦੁਆਰਾ ਸ਼ਹੀਦ ਗੰਜ ਸਾਹਿਬ ਜੀ (Gurdwara Shaheed Ganj Sahib Ji) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਨ ਕਰਵਾਇਆ। ਉਨ੍ਹਾਂ ਸੰਗਤ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਵੀ ਕੀਤੀਆਂ।

ਸਮਾਗਮ ‘ਚ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਦੀਆਂ ਸੇਵਾਵਾਂ ਬਹੁਤ ਵੱਡੀਆਂ ਹਨ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਚਾਰ ਪਾਵਨ ਸਰੂਪ ਆਪਣੇ ਹੱਥ ਨਾਲ ਲਿੱਖ ਕੇ ਤਖ਼ਤ ਸਾਹਿਬਾਨ ਤੇ ਪ੍ਰਕਾਸ਼ ਕਰਵਾਏ। ਉਨ੍ਹਾ ਕਿਹਾ ਕਿ ਬਾਬਾ ਜੀ ਦੀ ਸ਼ਹੀਦੀ ਦਾ ਇਤਿਹਾਸ ਵੀ ਲਾਸਾਨੀ ਹੈ। ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰੂਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ (Great Martyr Baba Deep Singh Ji) ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਜਿਸ ਵਿਚ 167 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।

LEAVE A REPLY

Please enter your comment!
Please enter your name here