ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ

0
83
ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ

Sada Channel News:-

Shri Anandpur Sahib,27 Jan,(Sada Channel News):- ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਵਿਚ ਸੁਖਬੀਰ ਸਿੰਘ ਬਾਦਲ , ਦਲਜੀਤ ਚੀਮਾ , ਪ੍ਰੇਮ ਸਿੰਘ ਚੰਦੂਮਾਜਰਾ ਸਾਹਿਬ ਕਈ ਅਕਾਲੀ ਲੀਡਰ ਮੌਜੂਦ ਰਹੇ । ਇਸ ਤੋਂ ਇਲਾਵਾ ਪ੍ਰਸਿੱਧ ਅਰਥ ਸ਼ਾਸਤਰੀ ਡਾ. ਰਣਜੀਤ ਸਿੰਘ ਘੁੰਮਣ , ਰੋਜ਼ਾਨਾ ਅਜੀਤ ਦੇ ਕਾਰਜਕਾਰੀ ਸੰਪਾਦਕ ਸ. ਸਤਨਾਮ ਸਿੰਘ ਮਾਣਕ , ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸ਼ਹੀਦ ਭਗਤ ਸਿੰਘ ਚੇਅਰ ਦੇ ਮੁਖੀ ਡਾ. ਰੌਣਕੀ ਰਾਮ , ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ. ਪਿਆਰੇ ਲਾਲ ਗਰਗ ਅਤੇ ਸੀਨੀਅਰ ਪੱਤਰਕਾਰ ਸ. ਹਮੀਰ ਸਿੰਘ ਚੰਡੀਗੜ੍ਹ ਨੇ ਆਪਣੇ ਵਿਚਾਰ ਰੱਖੇ ।ਕਰੀਬ 5 ਘੰਟੇ ਚੱਲੇ ਇਸ ਸੈਮੀਨਾਰ ਵਿੱਚ ਬੁਲਾਰਿਆਂ ਵੱਲੋਂ ਮੌਜੂਦਾ ਸਤਿਥੀ ਤੇ ਆਪਣੇ ਆਪਣੇ ਵਿਚਾਰ ਰੱਖੇ ਗਏ । ਉੱਥੇ ਹੀ ਸੁਖਬੀਰ ਬਾਦਲ ਨੇ ਬੋਲਦੇ ਹੋਏ ਕਿਹਾ ਕਿ ਅੱਜ ਪੰਜਾਬ ਦੀ ਇੰਡਸਟਰੀ ਹੋਰ ਨਾ ਸੂਬਿਆਂ ਵਿੱਚ ਜਾ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਤਨਖਾਹਾਂ ਲਈ ਕਰਜੇ ਲੈ ਰਹੀ ਹੈ ਮਗਰ ਸਾਡੀ ਸਰਕਾਰ ਸਮੇਂ ਵਿਕਾਸ ਦੇ ਕੰਮਾਂ ਲਈ ਕਰਜੇ ਲਏ ਜਾ ਰਹੇ ਸੀ ।

LEAVE A REPLY

Please enter your comment!
Please enter your name here