ਪੰਜਾਬ ਬਚਾਓ ਰੈਲੀ ਦੀ ਸ਼ੁਰੂਆਤ ਤੋਂ ਪਹਿਲਾਂ ਸੁਖਬੀਰ ਬਾਦਲ ਤੇ ਸੀਨੀਅਰ ਲੀਡਰਸ਼ਿਪ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੇ ਹੋਈ ਨਤਮਸਤਕ

0
33
ਪੰਜਾਬ ਬਚਾਓ ਰੈਲੀ ਦੀ ਸ਼ੁਰੂਆਤ ਤੋਂ ਪਹਿਲਾਂ ਸੁਖਬੀਰ ਬਾਦਲ ਤੇ ਸੀਨੀਅਰ ਲੀਡਰਸ਼ਿਪ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੇ ਹੋਈ ਨਤਮਸਤਕ

Sada Channel News:-

Amritsar, 1 February 2024,(Sada Channel News):- ਆਪ ਸਰਕਾਰ ਨੂੰ ਘੇਰਨ ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਅੱਜ ਪੰਜਾਬ ਬਚਾਓ ਰੈਲੀ ਸ਼ੁਰੂ ਕੀਤੀ ਗਈ ਹੈ,ਜਿਸ ਦੀ ਸ਼ੁਰੂਆਤ ਉਹਨਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ਤੇ ਮੱਥਾ ਟੇਕ ਕੇ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੇ ਅਰਦਾਸ ਕਰਕੇ ਸ਼ੁਰੂ ਕੀਤੀ ਗਈ ਇਸ ਤੋਂ ਬਾਅਦ ਪੰਜਾਬ ਬਚਾਓ ਰੈਲੀ ਹਲਕਾ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਹਲਕਾ ਰਾਜਾ ਸੰਸੀ ਵਿੱਚ ਜਾਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਬਚਾਓ ਰੈਲੀ ਕੁੱਲ 43 ਹਲਕਿਆਂ ਵਿੱਚ ਜਾ ਰਹੀ ਹੈ ਅਤੇ ਰੋਜ਼ਾਨਾ ਇਹ ਦੋ ਹਲਕਿਆਂ ਵਿੱਚ ਜਾਵੇਗੀ ਉਹਨਾਂ ਕਿਹਾ ਕਿ ਜਦੋਂ ਤੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਲਗਾਤਾਰ ਹੀ ਪੰਜਾਬ ਦਾ ਗ੍ਰਾਫ ਡਿੱਗਦਾ ਜਾ ਰਿਹਾ ਹੈ ਅਤੇ ਇਸ ਸਮੇਂ ਲੋੜ ਹੈ ਪੰਜਾਬ ਨੂੰ ਬਚਾਉਣ ਦੀ ਅਤੇ ਇਸ ਲਈ ਪੰਜਾਬ ਬਚਾਓ ਰੈਲੀ ਦੀ ਸ਼ੁਰੂਆਤ ਹੀ ਕੀਤੀ ਜਾ ਰਹੀ ਹੈ।

ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਬਹੁਤ ਜਿਆਦਾ ਵੱਧਦਾ ਜਾ ਰਿਹਾ ਹੈ ਅਤੇ ਹੋਰ ਵੀ ਪੰਜਾਬ ਵਿੱਚ ਬਦਲਾਖੋਰੀ ਦੀ ਰਾਜਨੀਤੀ ਬਹੁਤ ਜਿਆਦਾ ਚੱਲ ਰਹੀ ਹੈ ਅਤੇ ਇਸ ਸਮੇਂ ਸਭ ਤੋਂ ਜਿਆਦਾ ਲੋੜ ਸੀ ਪੰਜਾਬ ਬਚਾਓ ਰੈਲੀ ਦੀ ਅਤੇ ਇਸੇ ਲਈ ਹੁਣ ਪੰਜਾਬ ਬਚਾਓ ਰੈਲੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਹੈ ਜਿਸ ਦੀ ਕਿ ਸ਼ੁਰੂਆਤ ਸ਼੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ਤੇ ਅਰਦਾਸ ਕਰਕੇ ਕੀਤੀ ਗਈ ਹੈ।

LEAVE A REPLY

Please enter your comment!
Please enter your name here