ਬਜਟ ਇਜਲਾਸ ਵਿਚ ਸ਼ਾਮਲ ਹੋਣ ਲਈ ਸੰਜੇ ਸਿੰਘ ਨੇ ਮੰਗੀ ਜ਼ਮਾਨਤ

0
42
ਬਜਟ ਇਜਲਾਸ ਵਿਚ ਸ਼ਾਮਲ ਹੋਣ ਲਈ ਸੰਜੇ ਸਿੰਘ ਨੇ ਮੰਗੀ ਜ਼ਮਾਨਤ

Sada Channel News:-

New Delhi,01 Feb,(Sada Channel News):- ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਪਟੀਸ਼ਨ ‘ਤੇ ਈਡੀ (ED) ਨੂੰ ਨੋਟਿਸ ਜਾਰੀ ਕੀਤਾ। ਇਸ ਪਟੀਸ਼ਨ ਵਿਚ ਉਨ੍ਹਾਂ ਨੇ ਸੰਸਦ ਦੇ ਚੱਲ ਰਹੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਈਡੀ ਤੋਂ ਇਜਾਜ਼ਤ ਮੰਗੀ ਸੀ।ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ 4 ਤੋਂ 10 ਫਰਵਰੀ ਤਕ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਅਰਜ਼ੀ ‘ਤੇ 3 ਫਰਵਰੀ ਤਕ ਅਪਣਾ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿਤਾ ਹੈ। ਈਡੀ ਨੇ ਸੰਜੇ ਸਿੰਘ ਨੂੰ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

LEAVE A REPLY

Please enter your comment!
Please enter your name here