ਪੰਜਾਬ ਸਰਕਾਰ ਇਕ ਵਾਰ ਫਿਰ ਕਿਸਾਨਾਂ ਦੇ ਹੱਕ ਵਿਚ ਉਤਰੀ,ਕਿਸਾਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼-Kuldeep Singh Dhaliwal

0
63

Sada Channel News:-

Chandigarh,14 Feb,2024,(Sada Channel News):- ਸ਼ੰਭੂ ਬਾਰਡਰ (Shambhu Border) ‘ਤੇ ਕਿਸਾਨ ਅੰਦੋਲਨ ਦਾ ਅੱਜ ਦੂਜਾ ਦਿਨ ਹੈ,ਇਸ ਵਿਚ ਪੰਜਾਬ ਸਰਕਾਰ ਇਕ ਵਾਰ ਫਿਰ ਕਿਸਾਨਾਂ ਦੇ ਹੱਕ ਵਿਚ ਉਤਰੀ ਹੈ,ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Cabinet Minister Kuldeep Singh Dhaliwal) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਚੁੱਕੀਆਂ ਜਾ ਰਹੀਆਂ ਮੰਗਾਂ ਬਿਲਕੁਲ ਜਾਇਜ਼ ਹਨ,ਕੇਂਦਰ ਬਿਨਾਂ ਵਜ੍ਹਾ ਮਾਮਲੇ ਨੂੰ ਵਧਾ ਰਹੀ ਹੈ,ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ੰਭੂ ਬਾਰਡਰ (Shambhu Border) ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਥਰੂ ਗੈਸ (Tear Gas) ਦੇ ਗੋਲੇ ਛੱਡੇ ਜਾ ਰਹੇ ਹਨ ਜਿਸ ਵਿਚ ਕਈ ਕਿਸਾਨ ਜ਼ਖਮੀ ਹੋਏ ਹਨ,ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਥਿਤੀ ਕਿਹੋ ਜਿਹੀ ਵੀ ਹੋਵੇ,ਅਸੀਂ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਸੀ ਤੇ ਖੜ੍ਹੇ ਰਹੇਗਾ।

ਦੱਸ ਦੇਈਏ ਕਿ ਦੇਸ਼ ਵਿਚ ਇਕ ਵਾਰ ਫਿਰ ਹਜ਼ਾਰਾਂ ਕਿਸਾਨ ਸੜਕਾਂ ‘ਤੇ ਉਤਰ ਆਏ ਹਨ,MSP ਤੇ ਕਰਜ਼ਾ ਮਾਫੀ ਤੇ ਲਖੀਮਪੁਰ ਖੀਰੀ (Lakhimpur Khiri) ਹਾਦਸੇ ‘ਤੇ ਸਖਤ ਐਕਸ਼ਨ ਦੀ ਮੰਗ ਨੂੰ ਲੈ ਕੇ ਕਿਸਾਨ ਦਿੱਲੀ ਕੂਚ ਕਰ ਰਹੇ ਹਨ,ਕਿਸਾਨਾਂ ਦਾ ਕਾਫਲਾ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ (Shambhu Border) ‘ਤੇ ਹੈ ਤੇ ਪੁਲਿਸ ਕੇ ਪ੍ਰਦਰਸ਼ਨਕਾਰੀ ਕਿਸਾਨ ਆਹਮੋ-ਸਾਹਮਣੇ ਹਨ,ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਅੱਥਰੂ ਗੈਸ (Tear Gas) ਦੇ ਗੋਲੇ ਛੱਡੇ ਜਾ ਰਹੇ ਹਨ ਜਿਸ ਨਾਲ ਚਾਰੋਂ ਪਾਸੇ ਧੂੰਆਂ ਹੀ ਧੂੰਆਂ ਹੋ ਗਿਆ,ਕਿਸਾਨ ਨੇਤਾਵਾਂ ਤੇ ਕੇਂਦਰ ਵਿਚ ਗੱਲਬਾਤ ਬੇਨਤੀਜਾ ਰਹਿਣ ਦੇ ਬਾਅਦ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (United Kisan Morcha) ਨੇ ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਦਾ ਸੱਦਾ ਦਿੱਤਾ ਹੈ,ਸ਼ੰਭੂ ਬਾਰਡਰ ਤੇ ਜੀਂਦ ਬਾਰਡਰ ‘ਤੇ ਪੰਜਾਬ ਦੇ ਕਿਸਾਨਾਂ ਤੇ ਹਰਿਆਣਾ ਪੁਲਿਸ (Haryana Police) ਨਾਲ ਝੜਪ ਹੋਈ ਜਿਸ ਵਿਚ ਕਈ ਕਿਸਾਨ ਜ਼ਖਮੀ ਹੋਏ ਹਨ।

LEAVE A REPLY

Please enter your comment!
Please enter your name here