ਕੱਲ ਪੰਜਾਬ ਵਿਚ ਨਹੀਂ ਚੱਲਣਗੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ,ਸਮੂਹ ਵਰਕਰਾਂ ਨੂੰ ਅਪੀਲ ਕੀਤੀ ਗਈ

0
58
ਕੱਲ ਪੰਜਾਬ ਵਿਚ ਨਹੀਂ ਚੱਲਣਗੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ,ਸਮੂਹ ਵਰਕਰਾਂ ਨੂੰ ਅਪੀਲ ਕੀਤੀ ਗਈ

Sada Channel News:- 

Chandigarh,15 Feb,2024,(Sada Channel News):- ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ 25/11 ਪੰਜਾਬ ਵੱਲੋਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਲਕੇ ਪੰਜਾਬ ਰੋਡਵੇਜ਼ (Punjab Roadways) ਦੀਆਂ ਸਾਰੀਆਂ ਬੱਸਾਂ ਬੰਦ ਰੱਖੀਆ ਜਾਣ,ਉਹਨਾਂ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਸਰਕਾਰ ਟ੍ਰੈਫਿਕ ਨਿਯਮਾਂ ਵਿਚ ਸੋਧ ਦੇ ਨਾਮ ‘ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ਅਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਤੁਰੀ ਹੈ,ਜਿਸ ਦਾ ਪੂਰੇ ਭਾਰਤ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ,ਇਸ ਐਕਟ ਵਿਚ ਜ਼ੋ ਸੈਕਸ਼ਨ 106(2) ਬੀ ਐਨ ਐਸ ਵਿੱਚ ਡਰਾਈਵਰਾਂ ਨੂੰ 10 ਦੀ ਸਜ਼ਾ ਅਤੇ 7 ਲੱਖ ਜੁਰਮਾਨੇ ਦੀ ਸੋਧ ਕੀਤੀ ਹੈ।

ਉਹ ਡਰਾਈਵਰਾਂ ਨਾਲ ਬਿਲਕੁੱਲ ਧੱਕੇਸ਼ਾਹੀ ਹੈ ਅਤੇ ਧਾਰਾ 104(2) ਵਿਚ ਸੋਧ ਜੋ ਕਿ ਕਿਸੇ ਦੋਸ਼ੀ ਨੂੰ ਗਵਾਹ ਬਣਾਉ ਦੀ ਗੱਲ ਕਹਿੰਦੀ ਹੈ, ਉਹ ਭਾਰਤੀ ਸੰਵਿਧਾਨ ਦੀ ਧਾਰਾ 20(3)ਦੇ ਖਿਲਾਫ਼ ਹੋ ਸਕਦੀ ਹੈ,ਇਸ ਲਈ ਸਾਰੇ ਵਰਗਾਂ ਦੇ ਡਰਾਈਵਰਾਂ ਵਲੋਂ ਇਸ ਐਕਟ ਦਾ ਵਿਰੋਧ ਕੀਤਾ ਜਾ ਰਿਹਾ ਹੈ,ਅਤੇ ਇਹ ਸੋਧ ਵਾਲਾ ਐਕਟ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ,ਭਾਰਤ ਦੀ ਮੋਦੀ ਸਰਕਾਰ ਵਲੋਂ ਵਾਰ-ਵਾਰ ਲੋਕ ਮਾਰੂ ਨੀਤੀਆਂ ਲਾਗੂ ਕਰ ਕੇ ਕਾਰਪੋਰੇਟ ਘਰਾਣਿਆਂ ਹੱਥੀਂ ਲੁੱਟ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਜੇਕਰ ਕੇਂਦਰ ਸਰਕਾਰ ਮਾਰੂ ਕਾਨੂੰਨ ਨੂੰ ਵਾਪਸ ਨਹੀਂ ਲੈਂਦੀ ਤਾਂ 16 ਫਰਵਰੀ ਨੂੰ ਕੇਂਦਰ ਸਰਕਾਰ ਦੇ ਖਿਲਾਫ਼ ਪੂਰਾ ਭਾਰਤ ਬੰਦ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।    

LEAVE A REPLY

Please enter your comment!
Please enter your name here